Wednesday, April 15, 2020

ਪਰਮੇਸ਼ੁਰ ਦੀ ਅਰਾਧਨਾ ਵਿੱਚ ਰੁਕਾਵਟਾਂ


ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਅਰਾਧਨਾ ਵਿੱਚ ਰੁਕਾਵਟਾਂ
ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 66:18 

17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
    ਮੈਂ ਉਸਦੀ ਉਸਤਤਿ ਕੀਤੀ
ਮੇਰਾ ਹਿਰਦਾ ਸ਼ੁੱਧ ਸੀ,
    ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ

ਹੋਸ਼ੇਆ 6:6 

ਕਿਉਂ ਕਿ ਮੈਂ ਵਫ਼ਾਦਾਰ ਪ੍ਰੇਮ ਚਾਹੁੰਦਾ ਹਾਂ
    ਬਲੀਦਾਨ ਨਹੀਂ
ਮੈਂ ਚਾਹੁਂਨਾ ਲੋਕ ਪਰਮੇਸ਼ੁਰ ਨੂੰ ਜਾਨਣ,
    ਨਾ ਕਿ ਹੋਮ ਚੜ੍ਹਾਵੇ ਲਿਆਉਣ

ਮੱਤੀ 6:5 

ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼

ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ

2 ਤਿਮੋਥਿਉਸ ਨੂੰ 3:5 

ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀਉਪਾਸਨਾਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀਉਪਾਸਨਾਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ

ਮੱਤੀ 15:7-9 

ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
    ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
    ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।

ਮਰਕੁਸ 7:6-7 

ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ,
ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
    ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ
ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ
    ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।

ਯਸਾਯਾਹ 29:13 

13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ

ਜ਼ਬੂਰ 32:5-6 

ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ
    ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ
    ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ
ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ
    ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ

ਯਸਾਯਾਹ 59:2 

ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ

ਯਾਕੂਬ 4:3 

ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ

ਮੱਤੀ 5:23-24 

23 ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ 24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ

ਆਮੋਸ 5:21-24 

ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ

21 ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ
    ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ
    ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ
22 ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ
    ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ
23 ਆਪਣੇ ਗੀਤ ਮੈਥੋਂ ਦੂਰ ਰੱਖੋ
    ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ
24 ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ
    ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ