Sunday, April 5, 2020

ਮਨੋਰੰਜਨ ਦੇ ਮਾੜੇ ਨਤੀਜੇ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮਨੋਰੰਜਨ ਦੇ ਮਾੜੇ ਨਤੀਜੇ
                                          ਪੰਜਾਬੀ ਮਸੀਹੀ ਸੰਦੇਸ਼
                        
ਕਹਾਉਤਾਂ 14:13 
13 ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ

ਹਾਉਤਾਂ 21:17 

17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ

1 ਕੁਰਿੰਥੀਆਂ ਨੂੰ 10:6-8 

ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ। [a] ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ

1 ਤਿਮੋਥਿਉਸ ਨੂੰ 5:6 

ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ

 

ਕਹਾਉਤਾਂ 28:19 

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ

ਕਹਾਉਤਾਂ 23:20-21 

20 ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ ਜਿਹੜੇ ਬਹੁਤ ਜਿਆਦਾ ਪੀਂਦੇ ਹਨ ਜਾਂ ਜਿਹੜੇ ਬਹੁਤਾ ਭੋਜਨ ਖਾਂਦੇ ਹਨ 21 ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ

ਉਪਦੇਸ਼ਕ 2:2 

ਦਿਲ ਪਰਚਾਵੇ ਬਾਰੇ ਮੈਂ ਆਖਿਆ: “ਇਹ ਬੇਵਕੂਫ਼ੀ ਹੈ!” ਅਤੇ ਪ੍ਰਸੰਨਤਾ ਬਾਰੇ: “ਅਸਲ ਵਿੱਚ ਇਹ ਕੀ ਲਿਆਉਂਦੀ ਹੈ?

ਕਹਾਉਤਾਂ 23:21 

21 ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ

ਕੂਚ 32:19 

19 ਮੂਸਾ ਡੇਰੇ ਕੋਲ ਆਇਆ। ਉਸ ਨੇ ਸੋਨੇ ਦਾ ਵਛਾ ਦੇਖਿਆ, ਅਤੇ ਉਸ ਨੇ ਲੋਕਾਂ ਨੂੰ ਨੱਚਦਿਆਂ ਦੇਖਿਆ। ਮੂਸਾ ਬਹੁਤ ਕਰੋਧ ਵਿੱਚ ਗਿਆ, ਅਤੇ ਉਸ ਨੇ ਪੱਥਰ ਦੀਆਂ ਤਖਤੀਆਂ ਜ਼ਮੀਨ ਉੱਤੇ ਸੁੱਟ ਦਿੱਤੀਆ। ਤਖਤੀਆਂ ਪਰਬਤ ਦੇ ਹੇਠਾਂ ਟੋਟੇ-ਟੋਟੇ ਹੋ ਗਈਆਂ

1 ਕੁਰਿੰਥੀਆਂ ਨੂੰ 10:14 

14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ

ਲੂਕਾ 15:12-17 

12 ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ
13 ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ 14 ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ 15 ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ 16 ਮੁੰਡਾ ਇੰਨਾ ਭੁੱਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸ ਨੂੰ ਖਾਣ ਲਈ ਕੁਝ ਨਾ ਦਿੱਤਾ
17 ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ