Sunday, April 5, 2020

ਪਰਮੇਸ਼ੁਰ ਤੋਂ ਡਰਣ ਦੇ ਨਤੀਜੇ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਤੋਂ ਡਰਣ ਦੇ ਨਤੀਜੇ
                                          ਪੰਜਾਬੀ ਮਸੀਹੀ ਸੰਦੇਸ਼

ਬਿਵਸਥਾ ਸਾਰ 6:24 
24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ

ਜ਼ਬੂਰ 111:5 

ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ
    ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ

ਜ਼ਬੂਰ 34:9 

ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ
    ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ

ਪਰਕਾਸ਼ ਦੀ ਪੋਥੀ 11:18 

18 ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ;
    ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ
ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ
    ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ
ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ
    ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ
ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।

ਮਲਾਕੀ 4:2 

ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ

ਸਫ਼ਨਯਾਹ 3:7 

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ

ਮਲਾਕੀ 3:16-17 

16 ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ
17 ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ

ਕਹਾਉਤਾਂ 14:26-27 

26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ
27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ

ਜ਼ਬੂਰ 115:11 

11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ

ਜ਼ਬੂਰ 60:4 

ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ
    ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ

ਜ਼ਬੂਰ 103:11 

11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
    ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ

ਯਸਾਯਾਹ 33:6 

ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ

ਉਪਦੇਸ਼ਕ 7:18 

18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ

ਜ਼ਬੂਰ 25:12 

12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ
    ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ

ਲੂਕਾ 1:50 

50 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ,
    ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ

ਉਪਦੇਸ਼ਕ 8:12-13 

12 ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ 13 ਅਤੇ ਇਹ ਕਿ ਦੁਸ਼ਟਾ ਨਾਲ ਚੰਗਾ ਨਹੀਂ ਹੋਣਾ ਚਾਹੀਦਾ, ਅਤੇ ਇਹ ਕਿ ਉਨ੍ਹਾਂ ਦੇ ਦਿਨ ਪ੍ਰਛਾਵੇਂ ਵਾਂਗ ਲੰਮੇ ਨਹੀਂ ਹੋਣੇ ਚਾਹੀਦੇ ਜੋ ਕਿ ਲੰਮੇ ਅਤੇ ਲੰਮੇ ਹੁੰਦੇ ਜਾਂਦੇ ਹਨ, ਕਿਉਂਕਿ ਉਹ ਪਰਮੇਸੁਰ ਤੋਂ ਨਹੀਂ ਡਰਦੇ

ਕਹਾਉਤਾਂ 15:16 

16 ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ

ਜ਼ਬੂਰ 147:11 

11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ

ਨਹਮਯਾਹ 1:11 

11 ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।
ਮੈਂ ਪਾਤਸ਼ਾਹ ਦਾ ਸਾਕੀ ਸੀ

ਜ਼ਬੂਰ 145:19 

19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ
    ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ
    ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ

ਜ਼ਬੂਰ 85:9 

ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ
    ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ

ਜ਼ਬੂਰ 34:7 

ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ

ਜ਼ਬੂਰ 33:18-19 

18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ
    ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
    ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ

ਕਹਾਉਤਾਂ 28:14 

14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ

ਕਹਾਉਤਾਂ 22:4 

ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ