Sunday, April 5, 2020

ਪਾਪੀ ਨਾਲ ਸੰਗਤ



                    ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪੀ ਨਾਲ ਸੰਗਤ
                                          ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 5:11 
11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ

ਕਹਾਉਤਾਂ 1:10-16 

10 ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ! 11 ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ 12 ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ 13 ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ 14 ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।
15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ 16 ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ

1 ਤਿਮੋਥਿਉਸ ਨੂੰ 5:22 

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ

ਮੱਤੀ 11:19 

19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।