Tuesday, April 7, 2020

ਧਾਰਮਿਕਤਾ ਤਿਆਗਣ ਦੀ ਸਜ਼ਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਧਾਰਮਿਕਤਾ ਤਿਆਗਣ ਦੀ ਸਜ਼ਾ
                                                   ਪੰਜਾਬੀ ਮਸੀਹੀ ਸੰਦੇਸ਼
                           
ਯਸਾਯਾਹ 65:12-15 
12 ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।
13 ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ,
ਮੇਰੇ ਸੇਵਕ ਖਾਣਗੇ
    ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ।
ਮੇਰੇ ਸੇਵਕ ਪੀਣਗੇ,
    ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ।
ਮੇਰੇ ਸੇਵਕ ਪ੍ਰਸੰਨ ਹੋਣਗੇ,
    ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
14 ਮੇਰੇ ਸੇਵਕ ਆਨੰਦ ਨਾਲ ਪ੍ਰਸੰਨ ਹੋਣਗੇ
    ਪਰ ਤੁਸੀਂ ਮੰਦੇ ਲੋਕ, ਰੋਵੋਗੇ ਉਦਾਸੀ ਨਾਲ।
ਤੁਹਾਡੇ ਹੌਸਲੇ ਟੁੱਟ ਜਾਣਗੇ
    ਅਤੇ ਤੁਸੀਂ ਬਹੁਤ ਉਦਾਸ ਹੋਵੋਗੇ।
15 ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।
    ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ।
    ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸੱਦੇਗਾ

ਹਿਜ਼ਕੀਏਲ 3:20 

20 ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ

ਹਿਜ਼ਕੀਏਲ 18:24-26 

24 ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।
25 ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ! 26 ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ

2 ਥੱਸਲੁਨੀਕੀਆਂ ਨੂੰ 2:11-12 

11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ 12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ

2 ਪਤਰਸ 2:17 

17 ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ