Sunday, April 5, 2020

ਭਵਿੱਖ ਦਾ ਡਰ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਭਵਿੱਖ ਦਾ ਡਰ

                                                      ਪੰਜਾਬੀ ਮਸੀਹੀ ਸੰਦੇਸ਼

ਲੂਕਾ 12:32 
32 ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ

ਰਸੂਲਾਂ ਦੇ ਕਰਤੱਬ 27:24 

24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।

ਯਿਰਮਿਯਾਹ 51:46 

46 ਮੇਰੇ ਬੰਦਿਓ, ਗ਼ਮਗੀਨ ਨਾ ਹੋਵੋ
    ਅਫ਼ਵਾਹਾਂ ਫ਼ੈਲਣਗੀਆਂ, ਪਰ ਭੈਭੀਤ ਨਾ ਹੋਵੋ
ਇਸ ਸਾਲ ਇੱਕ ਅਫ਼ਵਾਹ ਆਵੇਗੀ
    ਇੱਕ ਹੋਰ ਅਫ਼ਵਾਹ ਅਗਲੇ ਸਾਲ ਆਵੇਗੀ
ਅਤੇ ਇੱਥੇ ਦੇਸ਼ ਅੰਦਰ ਜੰਗ ਦੀਆਂ ਭਿਆਨਕ ਅਫ਼ਵਾਹਾਂ ਆਉਣਗੀਆਂ
    ਇੱਥੇ ਹਾਕਮਾਂ ਦੇ ਇੱਕ ਦੂਜੇ ਨਾਲ ਲੜਨ ਦੀਆਂ ਅਫ਼ਵਾਹਾਂ ਹੋਣਗੀਆਂ

ਯਸਾਯਾਹ 41:23 

23 ਸਾਨੂੰ ਉਹ ਗੱਲਾਂ ਦੱਸੋ ਜਿਨ੍ਹਾਂ ਦੀ ਸਾਨੂੰ ਇਹ ਜਾਨਣ ਲਈ ਤਲਾਸ਼ ਕਰਨੀ ਚਾਹੀਦੀ ਹੈ ਕਿ ਕੀ ਵਾਪਰੇਗਾ। ਫ਼ੇਰ ਅਸੀਂ ਵਿਸ਼ਵਾਸ ਕਰ ਲਵਾਂਗੇ ਕਿ ਤੁਸੀਂ ਸੱਚਮੁੱਚ ਦੇਵਤੇ ਹੋ। ਕੁਝ ਕਰੋ! ਕੁਝ ਵੀ ਕਰੋ, ਚੰਗਾ ਜਾਂ ਬੁਰਾ! ਫ਼ੇਰ ਅਸੀਂ ਦੇਖ ਸੱਕਾਂਗੇ ਕਿ ਤੁਸੀਂ ਜਿਉਂਦੇ ਹੋ। ਅਤੇ ਅਸੀਂ ਤੁਹਾਡੇ ਪਿੱਛੇ ਲੱਗ ਪਵਾਂਗਾ

ਮਰਕੁਸ 10:32 

32 ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ