Tuesday, April 7, 2020

ਮਾੜੇ ਫਲ ਉਤਪੰਨ ਕਰਨਾ



                              ਬਾਈਬਲ ਦੇ ਕੁਝ ਵਚਨ ਵਿਸ਼ਾ : ਮਾੜੇ ਫਲ ਉਤਪੰਨ ਕਰਨਾ
                                                        ਪੰਜਾਬੀ ਮਸੀਹੀ ਸੰਦੇਸ਼

ਮੱਤੀ 7:17-18 
17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ। 18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ

ਮੱਤੀ 7:15-20 

15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ 16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ 17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ 18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ 19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ 20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ

ਮੱਤੀ 12:33 

33 ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ

ਯੂਹੰਨਾ 15:5 

ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ

ਮੱਤੀ 12:33-37 

ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ

33 ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ 34 ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ 35 ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ 36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ 37 ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।

ਮੱਤੀ 3:10 

10 ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ

ਗਲਾਤੀਆਂ ਨੂੰ 5:22 

22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,