Sunday, April 5, 2020

ਵਿਸ਼ਵਾਸੀਆਂ ਨਾਲ ਸੰਗਤੀ



                    ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸੀਆਂ ਨਾਲ ਸੰਗਤੀ
                                          ਪੰਜਾਬੀ ਮਸੀਹੀ ਸੰਦੇਸ਼
            
ਜ਼ਬੂਰ 55:14 
14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ,
    ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕੱਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ

ਰਸੂਲਾਂ ਦੇ ਕਰਤੱਬ 2:42 

ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ

42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ

1 ਯੂਹੰਨਾ 1:7 

ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ

ਇਬਰਾਨੀਆਂ ਨੂੰ 13:6 

ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ,
ਪਰਮੇਸ਼ੁਰ ਮੇਰਾ ਸਹਾਇਕ ਹੈ
    ਅਤੇ ਮੈਂ ਨਹੀਂ ਡਰਾਂਗਾ
ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।

1 ਯੂਹੰਨਾ 1:3 

ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ

1 ਕੁਰਿੰਥੀਆਂ ਨੂੰ 14:26 

ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ

26 ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ

ਅਫ਼ਸੀਆਂ ਨੂੰ 5:19 

19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ

ਰਸੂਲਾਂ ਦੇ ਕਰਤੱਬ 1:4 

ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ