Tuesday, April 7, 2020

ਧਾਰਮਿਕਤਾ ਤਿਆਗਣ ਤੋਂ ਕਿੰਵੇ ਬਚੀਏ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਧਾਰਮਿਕਤਾ ਤਿਆਗਣ ਤੋਂ ਕਿੰਵੇ ਬਚੀਏ
                                                        ਪੰਜਾਬੀ ਮਸੀਹੀ ਸੰਦੇਸ਼

ਜ਼ਬੂਰ 119:11 
11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ।
    ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ

2 ਤਿਮੋਥਿਉਸ ਨੂੰ 3:13-17 

13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ
14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ 16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ

2 ਪਤਰਸ 1:5-11 

ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ; ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ; ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ
10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ 11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ

ਰਸੂਲਾਂ ਦੇ ਕਰਤੱਬ 20:29-31 

29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ 30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ 31 ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ

1 ਯੂਹੰਨਾ 4:1-6 

ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ

ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਚੁੱਕਿਆ ਹੈ
ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ

ਅਫ਼ਸੀਆਂ ਨੂੰ 4:13-16 

13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ 16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ

2 ਤਿਮੋਥਿਉਸ ਨੂੰ 4:2 

ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ