Sunday, April 5, 2020

ਮਸੀਹ ਜ਼ਰੀਏ ਪਰਮੇਸ਼ੁਰ ਤੱਕ ਪਹੁੰਚ


                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਜ਼ਰੀਏ ਪਰਮੇਸ਼ੁਰ ਤੱਕ ਪਹੁੰਚ
                                             ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 2:18 
18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ

ਅਫ਼ਸੀਆਂ ਨੂੰ 3:12 

12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ


ਇਬਰਾਨੀਆਂ ਨੂੰ 10:19 

19 ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ


ਰੋਮੀਆਂ ਨੂੰ 5:2 

ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ


ਅਫ਼ਸੀਆਂ ਨੂੰ 1:7 

ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ


ਯੂਹੰਨਾ 10:9 

ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ


ਯੂਹੰਨਾ 14:6 

ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਸੱਕਦਾ


ਇਬਰਾਨੀਆਂ ਨੂੰ 6:19-20 

19 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ 20 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ


ਮੱਤੀ 27:51 

51 ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ


ਮਰਕੁਸ 15:38 

38 ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ


ਇਬਰਾਨੀਆਂ ਨੂੰ 10:19-22 

19 ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ 20 ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ 21 ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ 22 ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ