Wednesday, April 15, 2020

ਪਰਮੇਸ਼ੁਰ ਦੀ ਅਰਾਧਨਾ ਕਰਣ ਦੇ ਨਤੀਜੇ


ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਅਰਾਧਨਾ ਕਰਣ ਦੇ ਨਤੀਜੇ
ਪੰਜਾਬੀ ਮਸੀਹੀ ਸੰਦੇਸ਼


ਲੂਕਾ 24:52 

52 ਉਸ ਦੇ ਚੇਲੇ ਉੱਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ

ਜ਼ਬੂਰ 50:14-15 

14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ
    ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ
    ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ
    ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।

ਕੂਚ 23:25-26 

25 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ 26 ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ

ਬਿਵਸਥਾ ਸਾਰ 11:13-15 

13 ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, 14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ 15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।

ਰਸੂਲਾਂ ਦੇ ਕਰਤੱਬ 13:2-3 

ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ

ਰਸੂਲਾਂ ਦੇ ਕਰਤੱਬ 4:31 

31 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ

ਰਸੂਲਾਂ ਦੇ ਕਰਤੱਬ 18:9-10 

ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ 10 ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।

ਪਰਕਾਸ਼ ਦੀ ਪੋਥੀ 1:10-18 

10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ 11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ 13 ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾਮਨੁੱਖ ਦੇ ਪੁੱਤਰ ਵਰਗਾਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ 14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ 15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ 16 ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ
17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ 18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ

1 ਰਾਜਿਆਂ 8:10-11 

10 ਜਦੋਂ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਅੱਤ ਪਵਿੱਤਰ ਸਥਾਨ ਤੇ ਰੱਖਿਆ ਅਤੇ ਇਸ ਵਿੱਚੋਂ ਬਾਹਰ ਆਏ ਬੱਦਲ [a] ਨੇ ਯਹੋਵਾਹ ਦੇ ਮੰਦਰ ਨੂੰ ਭਰ ਦਿੱਤਾ 11 ਜਾਜਕਾਂ ਨੂੰ ਆਪਣਾ ਕੰਮ ਰੋਕਣਾ ਪਿਆ ਕਿਉਂ ਕਿ ਮੰਦਰ ਇੱਕਦਮ ਪਰਮੇਸ਼ੁਰ ਦੇ ਪਰਤਾਪ ਨਾਲ ਭਰ ਗਿਆ

2 ਇਤਹਾਸ 5:13-14 

13 ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ,
ਉਸਦੇ ਕਿਰਪਾਲਤਾ ਅਤੇ
    ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।
ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ 14 ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ