Tuesday, April 7, 2020

ਧਾਰਮਿਕਤਾ ਤਿਆਗਣ ਦੀਆਂ ਕਿਸਮਾਂ



                                     ਬਾਈਬਲ ਦੇ ਕੁਝ ਵਚਨ ਵਿਸ਼ਾ : ਧਾਰਮਿਕਤਾ ਤਿਆਗਣ ਦੀਆਂ ਕਿਸਮਾਂ
                                                               ਪੰਜਾਬੀ ਮਸੀਹੀ ਸੰਦੇਸ਼

ਇਬਰਾਨੀਆਂ ਨੂੰ 3:12 
12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ

 

ਪਰਕਾਸ਼ ਦੀ ਪੋਥੀ 12:7-9 

ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

2 ਪਤਰਸ 2:4 

ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ

2 ਤਿਮੋਥਿਉਸ ਨੂੰ 3:1-5 

ਅਖੀਰਲੇ ਦਿਨ

ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀਉਪਾਸਨਾਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀਉਪਾਸਨਾਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ

ਰਸੂਲਾਂ ਦੇ ਕਰਤੱਬ 21:21 

21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ

2 ਥੱਸਲੁਨੀਕੀਆਂ ਨੂੰ 2:3 

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ