Monday, April 6, 2020

ਪਰਮੇਸ਼ੁਰ ਦੁਆਰਾ ਬਾਧਾ ਪਾਉਣਾ


                        ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਬਾਧਾ ਪਾਉਣਾ

                                                     ਪੰਜਾਬੀ ਮਸੀਹੀ ਸੰਦੇਸ਼
            
ਉਤਪਤ 16:2 
ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ
 

ਗਿਣਤੀ 24:11 

11 ਹੁਣ ਇੱਥੋਂ ਚੱਲਾ ਜਾ ਅਤੇ ਘਰ ਪਰਤ ਜਾ। ਮੈਂ ਤੈਨੂੰ ਆਖਿਆ ਸੀ ਕਿ ਮੈਂ ਤੈਨੂੰ ਬਹੁਤ ਚੰਗਾ ਇਨਾਮ ਦਿਆਂਗਾ। ਪਰ ਯਹੋਵਾਹ ਨੇ ਤੇਰੇ ਕੋਲੋਂ ਤੇਰਾ ਇਨਾਮ ਖੋਹ ਲਿਆ ਹੈ।
 

ਅੱਯੂਬ 19:8 

ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ
    ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ
 

ਵਿਰਲਾਪ 3:9 

ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ
    ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ
 

ਜ਼ਬੂਰ 33:10 

10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ
    ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ
 

ਕੂਚ 14:25 

25 ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।
 

2 ਸਮੂਏਲ 17:14 

14 ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, “ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿੱਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ
 

ਯਿਰਮਿਯਾਹ 6:21 

21 ਇਸ ਲਈ ਇਹੀ ਹੈ ਜੋ ਯਹੋਵਾਹ ਆਖਦਾ ਹੈ,
ਮੈਂ ਯਹੂਦਾਹ ਦੇ ਲੋਕਾਂ ਨੂੰ ਮੁਸ਼ਕਲਾਂ ਦੇਵਾਂਗਾ,

    ਉਹ ਉਨ੍ਹਾਂ ਪੱਥਰ ਵਰਗੇ ਹੋਣਗੇ, ਜਿਨ੍ਹਾਂ ਤੋਂ ਲੋਕ ਠੋਕਰ ਖਾਕੇ ਡਿੱਗਦੇ ਨੇ
ਪਿਤਾ ਅਤੇ ਪੁੱਤਰ ਉਨ੍ਹਾਂ ਤੋਂ ਠੋਕਰ ਖਾਣਗੇ
    ਮਿੱਤਰ ਅਤੇ ਗੁਆਂਢੀ ਮਾਰੇ ਜਾਣਗੇ।
 

ਹਿਜ਼ਕੀਏਲ 3:20 

20 ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ
 

ਨਹਮਯਾਹ 4:15 

15 ਤਦ ਸਾਡੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਸਾਨੂੰ ਉਨ੍ਹਾਂ ਦੀ ਵਿਉਂਤ ਬਾਰੇ ਸਭ ਕੁਝ ਪਤਾ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪਰਮੇਸ਼ੁਰ ਨੇ ਉਨ੍ਹਾਂ ਦੀ ਵਿਉਂਤ ਨੂੰ ਨਸ਼ਟ ਕਰ ਦਿੱਤਾ ਸੀ ਇਸ ਲਈ ਅਸੀਂ ਮੁੜ ਤੋਂ ਦੀਵਾਰ ਉਸਾਰਣ ਦੇ ਕੰਮ ਵਿੱਚ ਲੱਗ ਗਏ। ਇਉਂ ਹਰ ਮਨੁੱਖ ਆਪੋ-ਆਪਣੇ ਕੰਮ ਜਿਹੜਾ ਉਸ ਦੇ ਜੁਂਮੇ ਲੱਗਾ ਸੀ, ਉਸ ਨੂੰ ਕਰਨ ਦੇ ਆਹਰ ਵਿੱਚ ਲੱਗ ਗਿਆ