Monday, April 6, 2020

ਭਵਿੱਖ ਦੀਆਂ ਯੋਜਨਾਵਾਂ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਭਵਿੱਖ ਦੀਆਂ ਯੋਜਨਾਵਾਂ
                                          ਪੰਜਾਬੀ ਮਸੀਹੀ ਸੰਦੇਸ਼

ਯਿਰਮਿਯਾਹ 29:11 
11 ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।ਇਹ ਸੰਦੇਸ਼ ਯਹੋਵਾਹ ਵੱਲੋਂ ਹੈ।ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ

ਯਾਕੂਬ 4:13 

ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ

13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇਸੁਣੋ। ਇਸ ਬਾਰੇ ਸੋਚੋ

ਕਹਾਉਤਾਂ 16:9 

ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ

ਲੂਕਾ 12:18 

18 ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ

ਯਸਾਯਾਹ 46:10 

10 ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ

ਉਤਪਤ 13:14 

14 ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ

ਉਤਪਤ 15:1 

ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ

15 ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।

ਯਸਾਯਾਹ 14:24 

ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ

24 ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ

ਯਸਾਯਾਹ 43:19 

19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ

ਹਬਕੱੂਕ 2:3 

ਇਹ ਸੰਦੇਸ਼ ਭਵਿੱਖ ਵਿੱਚ ਖਾਸ ਆਉਣ ਵਾਲੇ ਸਮੇਂ ਬਾਰੇ ਹੈ। ਇਹ ਸੰਦੇਸ਼ ਅੰਤ ਸਮੇਂ ਲਈ ਹੈ, ਜੋ ਕਿ ਸੱਚ ਹੋਵੇਗਾ। ਭਾਵੇਂ ਅਜਿਹਾ ਲੱਗੇਗਾ ਕਿ ਏਸਾ ਕਦੇ ਨਹੀਂ ਵਾਪਰੇਗਾ। ਪਰ ਸਬਰ ਨਾਲ ਉਸਦਾ ਇੰਤਜ਼ਾਰ ਕਰੋ। ਉਹ ਸਮਾਂ ਆਵੇਗਾ ਅਤੇ ਬਹੁਤੀ ਦੇਰ ਵੀ ਨਾ ਲੱਗੇਗੀ

1 ਕੁਰਿੰਥੀਆਂ ਨੂੰ 2:9 

ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ;
ਕਿਸੇ ਅੱਖ ਨੇ ਨਹੀਂ ਦੇਖਿਆ,
    ਕਿਸੇ ਕੰਨ ਨੇ ਨਹੀਂ ਸੁਣਿਆ,
ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ
    ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।