Tuesday, April 7, 2020

ਹੌਸਲਾ ਵਧਾਉਣਾ ਵਾਲਾ ਬਣਨਾ

                                        ਬਾਈਬਲ ਦੇ ਕੁਝ ਵਚਨ ਵਿਸ਼ਾ : ਹੌਸਲਾ ਵਧਾਉਣਾ ਵਾਲਾ ਬਣਨਾ
                                                                     ਪੰਜਾਬੀ ਮਸੀਹੀ ਸੰਦੇਸ਼

1 ਥੱਸਲੁਨੀਕੀਆਂ ਨੂੰ 4:18 

18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ

ਰੋਮੀਆਂ ਨੂੰ 15:4 
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ

ਯੂਹੰਨਾ 16:33 

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

ਅਫ਼ਸੀਆਂ ਨੂੰ 4:29 

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

ਰਸੂਲਾਂ ਦੇ ਕਰਤੱਬ 15:36-40 

ਪੌਲੁਸ ਅਤੇ ਬਰਨਬਾਸ ਦਾ ਅਲੱਗ ਹੋਣਾ

36 ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।
37 ਬਰਨਬਾਸ ਆਪਣੇ ਨਾਲ ਯਹੂੰਨਾ ਜੋ ਮਰਕੁਸ ਵੀ ਕਹਾਂਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ 38 ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ 39 ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅੱਡ ਹੋਕੇ ਵੱਖ-ਵੱਖ ਰਾਹਵਾਂ ਨੂੰ ਚੱਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ੍ਹਕੇ ਕੁਪਰੁਸ ਨੂੰ ਚੱਲਾ ਗਿਆ
40 ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ

ਫ਼ਿਲਿੱਪੀਆਂ ਨੂੰ 4:8 

ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ

ਬਿਵਸਥਾ ਸਾਰ 31:6 

ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।

ਯਹੋਸ਼ੁਆ 1:6-9 

ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।

1 ਕੁਰਿੰਥੀਆਂ ਨੂੰ 14:3-4 

3-4 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ

ਇਬਰਾਨੀਆਂ ਨੂੰ 10:23-24 

23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ

ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ

24 ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ