Monday, April 6, 2020

ਭਾਰ/ਬੋਝ ਲਾਹਣਾ



                               ਬਾਈਬਲ ਦੇ ਕੁਝ ਵਚਨ ਵਿਸ਼ਾ : ਭਾਰ/ਬੋਝ ਲਾਹਣਾ
                                                     ਪੰਜਾਬੀ ਮਸੀਹੀ ਸੰਦੇਸ਼
 

ਜ਼ਬੂਰ 81:6 

ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ
    ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ
 

ਯਸਾਯਾਹ 10:27 

27 ਅੱਸ਼ੂਰ ਤੁਹਾਡੇ ਲਈ ਮੁਸੀਬਤਾਂ ਖੜੀਆਂ ਕਰੇਗਾ ਇਹ ਮੁਸੀਬਤਾਂ ਉਸ ਭਾਰ ਵਾਂਗ ਹੋਣਗੀਆਂ ਜਿਨ੍ਹਾਂ ਨੂੰ ਤੁਹਾਨੂੰ ਚੁੱਕਣਾ ਪੈਣਾ ਹੈ। ਤੁਹਾਡੇ ਮੋਢਿਆਂ ਉੱਤੇ ਇੱਕ ਲਠ੍ਠ ਵਾਂਗ। ਪਰ ਉਹ ਲਠ੍ਠ ਤੁਹਾਡੀ ਗਰਦਨ ਉੱਤੋਂ ਚੁੱਕ ਲਈ ਜਾਵੇਗੀ। ਅਤੇ ਤੁਹਾਡੀ ਤਾਕਤ ਨਾਲ ਤੋੜ ਦਿੱਤੀ ਜਾਵੇਗੀ
 

ਕੂਚ 6:6 

ਇਸ ਲਈ ਇਸਰਾਏਲ ਦੇ ਲੋਕਾਂ ਨੂੰ ਦੱਸੋ ਕਿ ਮੈਂ ਉਨ੍ਹਾਂ ਨੂੰ ਆਖਦਾ ਹਾਂ, ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਉਨ੍ਹਾਂ ਕਸ਼ਟਾਂ ਤੋਂ ਬਚਾਵਾਂਗਾ ਜੋ ਮਿਸਰੀਆਂ ਨੇ ਤੁਹਾਡੇ ਉੱਪਰ ਪਾਏ ਹਨ। ਮੈਂ ਤੁਹਾਨੂੰ ਅਜ਼ਾਦ ਕਰਾਂਗਾ। ਤੁਸੀਂ ਹੁਣ ਮਿਸਰੀਆਂ ਦੇ ਗੁਲਾਮ ਨਹੀਂ ਰਹੋਂਗੇ। ਮੈਂ ਆਪਣੀ ਮਹਾਨ ਸ਼ਕਤੀ ਵਰਤਾਂਗਾ ਅਤੇ ਮਿਸਰੀਆਂ ਨੂੰ ਭਿਆਨਕ ਸਜ਼ਾ ਦੇਵਾਂਗਾ। ਫ਼ੇਰ ਮੈਂ ਤੁਹਾਨੂੰ ਬਚਾਵਾਂਗਾ
 

ਕੂਚ 6:7 

ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ, ਜਿਸਨੇ ਤੁਹਾਨੂੰ ਮਿਸਰ ਦੇ ਕਸ਼ਟਾਂ ਤੋਂ ਅਜ਼ਾਦ ਕਰਵਾਇਆ
 

ਯਸਾਯਾਹ 9:4 

ਕਿਉਂ ਕਿ ਤੁਸੀਂ ਬਹੁਤ ਵਢ੍ਢਾ ਭਾਰ ਲਾਹ ਸੁੱਟੋਗੇ। ਤੁਸੀਂ ਲੋਕਾਂ ਦੀਆਂ ਪਿੱਠਾ ਉੱਤੋਂ ਭਾਰੇ ਸ਼ਤੀਰ ਦਾ ਬੋਝ ਉਤਾਰ ਦਿਓਗੇ। ਤੁਸੀਂ ਉਸ ਭਾਰੇ ਸ਼ਤੀਰ ਨੂੰ ਲਾਹ ਸੁੱਟੋਗੇ ਜਿਸ ਰਾਹੀਂ ਦੁਸ਼ਮਣ ਤੁਹਾਡੇ ਲੋਕਾਂ ਨੂੰ ਸਜ਼ਾ ਦਿੰਦਾ ਹੈ। ਇਹ ਸਮਾਂ ਉਹੋ ਜਿਹਾ ਹੋਵੇਗਾ ਜਿਸ ਸਮੇਂ ਕਿ ਤੁਸੀਂ ਮਿਦਯਾਨ ਨੂੰ ਹਰਾਇਆ ਸੀ
 

1 ਰਾਜਿਆਂ 9:4 

ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ
 

1 ਰਾਜਿਆਂ 12:9 

ਰਹਬੁਆਮ ਨੇ ਕਿਹਾ, “ਲੋਕ ਮੈਨੂੰ ਆਖਦੇ ਹਨ, ‘ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?
 

1 ਰਾਜਿਆਂ 12:10 

10 ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, “ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿਆ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ
 

ਯਸਾਯਾਹ 14:25 

25 ਮੈਂ ਆਪਣੇ ਦੇਸ਼ ਵਿੱਚ ਅੱਸ਼ੂਰ ਦੇ ਰਾਜੇ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਰਾਜੇ ਨੂੰ ਆਪਣੇ ਪਰਬਤਾਂ ਉੱਤੇ ਪੈਰਾਂ ਹੇਠ ਕੁਚਲ ਦਿਆਂਗਾ। ਉਸ ਰਾਜੇ ਨੇ ਮੇਰੇ ਲੋਕਾਂ ਨੂੰ ਆਪਣਾ ਗੁਲਾਮ ਬਣਾਇਆ, ਉਸ ਨੇ ਉਨ੍ਹਾਂ ਦੇ ਗਲਾਂ ਵਿੱਚ ਜ਼ੰਜ਼ੀਰਾਂ ਪਾਈਆਂ। ਯਹੂਦਾਹ ਦੀ ਗਰਦਨਾਂ ਉੱਤੋਂ ਉਸ ਲੱਠ ਨੂੰ ਹਟਾ ਦਿੱਤਾ ਜਾਵੇਗਾ। ਉਸ ਬੋਲ ਨੂੰ ਦੂਰ ਕਰ ਦਿੱਤਾ ਜਾਵੇਗਾ
 

ਜ਼ਬੂਰ 55:22 

22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ
    ਅਤੇ ਉਹ ਤੁਹਾਡਾ ਧਿਆਨ ਰੱਖੇਗਾ
    ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ
 

1 ਤਿਮੋਥਿਉਸ ਨੂੰ 5:16 

16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ