Sunday, April 5, 2020

ਭੁੱਖੇ ਨੂੰ ਖੁਆਉਣਾ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਭੁੱਖੇ ਨੂੰ ਖੁਆਉਣਾ

                                                  ਪੰਜਾਬੀ ਮਸੀਹੀ ਸੰਦੇਸ਼
                       
ਮੱਤੀ 14:16 
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।

ਕਹਾਉਤਾਂ 19:17 

17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ

ਯਸਾਯਾਹ 58:10 

10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ

ਲੇਵੀਆਂ ਦੀ ਪੋਥੀ 23:22 

22 ਇਸਤੋਂ ਇਲਾਵਾ, ਜਦੋਂ ਤੁਸੀਂ ਆਪਣੀ ਧਰਤੀ ਤੋਂ ਫ਼ਸਲਾਂ ਦੀ ਵਾਢੀ ਕਰੋ ਤਾਂ ਆਪਣੇ ਖੇਤ ਨੂੰ ਪੂਰੇ ਕਿਨਾਰਿਆਂ ਤੱਕ ਨਾ ਵੱਢੋ। ਜਿਹੜਾ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਉਸ ਨੂੰ ਨਾ ਚੁੱਕੋ। ਇਹ ਚੀਜ਼ਾਂ ਗਰੀਬ ਲੋਕਾਂ ਅਤੇ ਤੁਹਾਡੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਪਰਦੇਸੀਆਂ ਲਈ ਛੱਡ ਦਿਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਜ਼ਬੂਰ 107:9 

ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ
    ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ

ਬਿਵਸਥਾ ਸਾਰ 15:11 

11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ

ਕਹਾਉਤਾਂ 22:9 

ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ

ਅੱਯੂਬ 22:7 

ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ
    ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ

ਰੋਮੀਆਂ ਨੂੰ 12:20 

20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,
ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
    ਉਸ ਨੂੰ ਭੋਜਨ ਦੇ
ਜੇਕਰ ਤੇਰਾ ਵੈਰੀ ਪਿਆਸਾ ਹੈ,
    ਉਸ ਨੂੰ ਕੁਝ ਪੀਣ ਲਈ ਦੇ
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।

ਯਸਾਯਾਹ 58:7 

ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।

ਯਾਕੂਬ 2:15-16 

15 ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ 16 ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ

ਕਹਾਉਤਾਂ 25:21 

21 ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ

ਮੱਤੀ 25:44 

44 ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।

ਮੱਤੀ 25:37-38 

37 ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ? 38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?

ਮੱਤੀ 15:32 

ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ

32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।

ਕਹਾਉਤਾਂ 10:3 

ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ