Wednesday, April 15, 2020

ਸਾਨੂੰ ਪਰਮੇਸ਼ੁਰ ਦੀ ਅਰਾਧਨਾ ਕਿਉਂ ਕਰਨੀ ਚਾਹੀਦੀ ਹੈ



ਬਾਈਬਲ ਦੇ ਕੁਝ ਵਚਨ ਵਿਸ਼ਾ : ਸਾਨੂੰ ਪਰਮੇਸ਼ੁਰ ਦੀ ਅਰਾਧਨਾ ਕਿਉਂ ਕਰਨੀ ਚਾਹੀਦੀ ਹੈ
ਪੰਜਾਬੀ ਮਸੀਹੀ ਸੰਦੇਸ਼

 

ਯਸਾਯਾਹ 43:21 

21 ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ

ਮੱਤੀ 4:10 

10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।

ਬਿਵਸਥਾ ਸਾਰ 6:13 

13 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ

ਕੂਚ 23:25 

25 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ

2 ਰਾਜਿਆਂ 17:36 

36 ਇਹ ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਤੁਹਾਨੂੰ ਮਿਸਰ ਦੇ ਦੇਸ਼ ਵਿੱਚੋਂ ਕੱਢ ਕੇ ਲਿਆਇਆ। ਯਹੋਵਾਹ ਨੇ ਤੁਹਾਨੂੰ ਬਚਾਉਣ ਲਈ ਆਪਣਾ ਸੱਤਾ ਵਰਤੀ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਉਪਾਸਨਾ ਕਰਨੀ ਚਾਹੀਦੀ ਹੈ ਤੇ ਉਸੇ ਅੱਗੇ ਬਲੀ ਚੜ੍ਹਾਉਣੀ ਚਾਹੀਦੀ ਹੈ

1 ਇਤਹਾਸ 16:29 

29 ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ,
    ਉਸ ਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜ੍ਹਾਵੇ ਯਹੋਵਾਹ ਕੋਲ ਲਿਆਵੋ
    ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ

ਜ਼ਬੂਰ 22:23 

23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ
    ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ
    ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ

ਜ਼ਬੂਰ 29:2 

ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ
    ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ

ਜ਼ਬੂਰ 68:26 

26 ਸੰਗਤ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ
    ਇਸਰਾਏਲ ਦੇ ਲੋਕੋ ਯਹੋਵਾਹ ਦੀ ਉਸਤਤਿ ਕਰੋ

ਜ਼ਬੂਰ 113:1 

113 ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
    ਯਹੋਵਾਹ ਦੇ ਨਾਮ ਦੀ ਉਸਤਤਿ ਕਰੋ

ਜ਼ਬੂਰ 148:11-13 

11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ
    ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ
12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ
    ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ
13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
    ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ!
ਸਵਰਗ ਅਤੇ ਧਰਤੀ ਦੀ ਹਰ ਸ਼ੈਅ,
    ਉਸਦੀ ਉਸਤਤਿ ਕਰੇ

ਜ਼ਬੂਰ 150:6 

ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਦੀ ਉਸਤਤਿ ਕਰੋ!

ਪਰਕਾਸ਼ ਦੀ ਪੋਥੀ 14:7 

ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।