Tuesday, April 7, 2020

ਪਰਮੇਸ਼ੁਰ ਦੇ ਪਰਿਵਾਰ ਦਾ ਹਿੱਸਾ ਬਣਨਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਪਰਿਵਾਰ ਦਾ ਹਿੱਸਾ ਬਣਨਾ
                                                        ਪੰਜਾਬੀ ਮਸੀਹੀ ਸੰਦੇਸ਼

ਯੂਹੰਨਾ 1:12 
12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ

ਅਫ਼ਸੀਆਂ ਨੂੰ 5:1 

ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ

ਅਫ਼ਸੀਆਂ ਨੂੰ 1:5 

ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ

ਮਰਕੁਸ 12:30 

30 ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ

ਅਫ਼ਸੀਆਂ ਨੂੰ 5:3 

ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ

ਅਫ਼ਸੀਆਂ ਨੂੰ 5:5 

ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ

ਯੂਹੰਨਾ 3:6 

ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ

ਕਹਾਉਤਾਂ 1:8 

ਇੱਕ ਪੁੱਤਰ ਨੂੰ ਉਪਦੇਸ਼

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ

ਅਫ਼ਸੀਆਂ ਨੂੰ 5:1-11 

ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ
ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ 10 ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ 11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ

ਯੂਹੰਨਾ 3:16 

16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ

ਜ਼ਬੂਰ 27:1 

ਦਾਊਦ ਦਾ ਇੱਕ ਗੀਤ

27 ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ
    ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ
ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ
    ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ