Sunday, April 5, 2020

ਮੂਰਖਤਾ ਵਾਲੇ ਪ੍ਰਸ਼ਨ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮੂਰਖਤਾ ਵਾਲੇ ਪ੍ਰਸ਼ਨ
                                          ਪੰਜਾਬੀ ਮਸੀਹੀ ਸੰਦੇਸ਼

ਤੀਤੁਸ ਨੂੰ 3:9 
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ

2 ਤਿਮੋਥਿਉਸ ਨੂੰ 2:23 

23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ

1 ਤਿਮੋਥਿਉਸ ਨੂੰ 6:4 

ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ

1 ਤਿਮੋਥਿਉਸ ਨੂੰ 1:4 

ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ