Wednesday, April 15, 2020

ਪਰਮੇਸ਼ੁਰ ਦੀ ਸਲਾਹ ਨੂੰ ਠੁਕਰਾਉਣ



                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਸਲਾਹ ਨੂੰ ਠੁਕਰਾਉਣ
                                         ਪੰਜਾਬੀ ਮਸੀਹੀ ਸੰਦੇਸ਼
                                        
ਜ਼ਬੂਰ 106:13 
13 ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ।
    ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ

ਜ਼ਬੂਰ 107:11 

11 ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ
    ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ

ਅੱਯੂਬ 38:2 

ਇਹ ਮੂਰਖ ਗੱਲਾਂ ਕਹਿੰਦਾ ਹੋਇਆ
    ਉਹ ਅਗਿਆਨੀ ਵਿਅਕਤੀ ਕੌਣ ਹੈ?

ਅੱਯੂਬ 38:2 

ਇਹ ਮੂਰਖ ਗੱਲਾਂ ਕਹਿੰਦਾ ਹੋਇਆ
    ਉਹ ਅਗਿਆਨੀ ਵਿਅਕਤੀ ਕੌਣ ਹੈ?

ਯੂਹੰਨਾ 5:39-40 

39 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ! 40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ

ਯੂਹੰਨਾ 6:66 

66 ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸਦਾ ਅਨੁਸਰਣ ਨਾ ਕੀਤਾ

ਯੂਹੰਨਾ 1:11-13 

11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ 12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ 13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ

ਜ਼ਬੂਰ 50:17 

17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ
    ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ

1 ਥੱਸਲੁਨੀਕੀਆਂ ਨੂੰ 4:8 

ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ

ਹੋਸ਼ੇਆ 4:6 

ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ

ਰਸੂਲਾਂ ਦੇ ਕਰਤੱਬ 13:46 

46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ

1 ਸਮੂਏਲ 15:22-23 

22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ 23 ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।