Wednesday, April 15, 2020

ਸਲਾਹ ਭਾਲਣਾ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਸਲਾਹ ਭਾਲਣਾ
                                                   ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 12:15 
15 ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ

 

ਕਹਾਉਤਾਂ 11:14 

14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ

 

ਕਹਾਉਤਾਂ 13:10 

10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ

ਕਹਾਉਤਾਂ 19:20 

20 ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ

ਕਹਾਉਤਾਂ 24:6 

ਯੁੱਧ ਲੜਨ ਲਈ, ਤੁਹਾਨੂੰ ਮਾਰਗ ਦਰਸ਼ਨ ਦੀ ਜਰੂਰਤ ਹੁੰਦੀ ਹੈ ਅਤੇ ਜਿੱਤਣ ਲਈ, ਤੁਹਾਨੂੰ ਬਹੁਤਤਾ ਸਲਾਹਕਾਰ ਚਾਹੀਦੇ ਹਨ

ਕਹਾਉਤਾਂ 27:9 

ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ

ਕਹਾਉਤਾਂ 15:31-33 

31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ
32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ
33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ