Saturday, May 9, 2020

ਇੱਕ ਮਾਂ ਹੋਣ ਨਾਤੇ



                                      ਬਾਈਬਲ ਦੇ ਕੁਝ ਵਚਨ ਵਿਸ਼ਾ : ਇੱਕ ਮਾਂ ਹੋਣ ਨਾਤੇ                                                                                               ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 1:8-9
ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ। ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।

 

ਕੂਚ 20:12

12 ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।

 

ਯਸਾਯਾਹ 66:13

13 ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ।
    ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!

ਅਫ਼ਸੀਆਂ ਨੂੰ 6:1-3 

ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।”  ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।

ਜ਼ਬੂਰ 139:13 

13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
    ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।

ਕਹਾਉਤਾਂ 31:28

28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ
    ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।

ਕਹਾਉਤਾਂ 10:1

ਸੁਲੇਮਾਨ ਦੀਆਂ ਕਹਾਉਤਾਂ

10 ਇਹ ਕਹਾਉਤਾਂ ਸੁਲੇਮਾਨ ਦੀਆਂ ਹਨ:
ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।

ਉਤਪਤ 3:20

20 ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।