Saturday, May 16, 2020

ਯਿਸ਼ੂ ਮਸੀਹ ਦੇ ਦੂੱਜੇ ਆਗਮਨ ਦਾ ਉਦੇਸ਼


                              ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਮਸੀਹ ਦੇ ਦੂੱਜੇ ਆਗਮਨ ਦਾ ਉਦੇਸ਼                                                                                                       ਪੰਜਾਬੀ ਮਸੀਹੀ ਸੰਦੇਸ਼
ਇਬਰਾਨੀਆਂ ਨੂੰ 9:28 
28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।

 

1 ਪਤਰਸ 1:5 

ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।

2 ਥੱਸਲੁਨੀਕੀਆਂ ਨੂੰ 1:10 

10 ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਂ ਵਿਸ਼ਵਾਸੀਆਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹੜੀਆਂ ਅਸੀਂ ਤੁਹਾਨੂੰ ਦੱਸੀਆਂ ਸਨ।

1 ਕੁਰਿੰਥੀਆਂ ਨੂੰ 4:5 

ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।

ਜ਼ਬੂਰ 50:3-4 

ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
    ਅੱਗ ਉਸ ਦੇ ਅੱਗੇ ਬਲਦੀ ਹੈ।
    ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
    ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।

ਯੂਹੰਨਾ 5:22 

22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।

2 ਤਿਮੋਥਿਉਸ ਨੂੰ 4:1 

ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,

ਪਰਕਾਸ਼ ਦੀ ਪੋਥੀ 20:11-13 

11 ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ। 12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।

ਯਸਾਯਾਹ 24:3 

ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।