Monday, January 20, 2014

ਕਲੀਸਿਯਾ ਦੇ ਸੇਵਕ, ਨਿਰਦੋਸ਼


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਦੇ ਸੇਵਕ, ਨਿਰਦੋਸ਼
                                                     ਪੰਜਾਬੀ ਮਸੀਹ ਸੰਦੇਸ਼

2 ਕੁਰਿੰਥੀਆਂ ਨੂੰ 11:7-9
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ। ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ। ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ

ਤੀਤੁਸ ਨੂੰ 1:6-7
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ। ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ

1 ਥੱਸਲੁਨੀਕੀਆਂ ਨੂੰ 2:10
10 ਸ਼ਰਧਾਲੂਓ, ਜਦੋਂ ਅਸੀਂ ਤੁਹਾਦੇ ਨਾਲ ਸਾਂ, ਅਸੀਂ ਪਵਿੱਤਰ, ਧਰਮੀ ਅਤੇ ਦੋਸ਼ ਰਹਿਤ ਜ਼ਿੰਦਗੀ ਵਤੀਤ ਕੀਤੀ। ਤੁਸੀਂ ਜਾਣਦੇ ਹੋ ਕਿ ਇਹ ਸੱਚ ਹੈ ਅਤੇ ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ

ਕਹਾਉਤਾਂ 19:1
ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ

1 ਤਿਮੋਥਿਉਸ ਨੂੰ 3:2
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ

2 ਕੁਰਿੰਥੀਆਂ ਨੂੰ 11:7-9; ਤੀਤੁਸ ਨੂੰ 1:6-7; 1 ਥੱਸਲੁਨੀਕੀਆਂ ਨੂੰ 2:10; ਕਹਾਉਤਾਂ 19:1; 1 ਤਿਮੋਥਿਉਸ ਨੂੰ 3:2