Thursday, January 16, 2014

ਪ੍ਰਭੂ ਭੋਜ


                                          ਬਾਈਬਲ ਦੇ ਕੁਝ ਵਚਨ ਵਿਸ਼ਾ : ਪ੍ਰਭੂ ਭੋਜ
                                                       ਪੰਜਾਬੀ ਮਸੀਹ ਸੰਦੇਸ਼

1 ਕੁਰਿੰਥੀਆਂ ਨੂੰ 11:23-25

23 ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,24 ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ। 25 ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।

 

ਮੱਤੀ 26:26-28

26 ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।

27 ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ 28 ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ

 

ਮਰਕੁਸ 14:22-24

22 ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।

23 ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ 24 ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ

 

ਰਸੂਲਾਂ ਦੇ ਕਰਤੱਬ 2:42

42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ

 

1 ਕੁਰਿੰਥੀਆਂ ਨੂੰ 10:16

16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?

 

1 ਕੁਰਿੰਥੀਆਂ ਨੂੰ 11:24

24 ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।

 

ਲੂਕਾ 22:19

19 ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।

 

1 ਕੁਰਿੰਥੀਆਂ ਨੂੰ 11:26

26 ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ

 

1 ਕੁਰਿੰਥੀਆਂ ਨੂੰ 10:21

21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ

 

1 ਕੁਰਿੰਥੀਆਂ ਨੂੰ 11:20

20 ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ

 

1 ਕੁਰਿੰਥੀਆਂ ਨੂੰ 11:23-25; ਮੱਤੀ 26:26-28; ਮਰਕੁਸ 14:22-24; ਰਸੂਲਾਂ ਦੇ ਕਰਤੱਬ 2:42; 1 ਕੁਰਿੰਥੀਆਂ ਨੂੰ 10:16; 1 ਕੁਰਿੰਥੀਆਂ ਨੂੰ 11:24; ਲੂਕਾ 22:19; 1 ਕੁਰਿੰਥੀਆਂ ਨੂੰ 11:26; 1 ਕੁਰਿੰਥੀਆਂ ਨੂੰ 10:21; 1 ਕੁਰਿੰਥੀਆਂ ਨੂੰ 11:20