Tuesday, January 14, 2014

ਪਰਮੇਸ਼ੁਰ ਦੀ ਹੀ ਸੇਵਾ ਕਰਨਾ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਹੀ ਸੇਵਾ ਕਰਨਾ
                                                   ਪੰਜਾਬੀ ਮਸੀਹ ਸੰਦੇਸ਼

ਮੱਤੀ 4:10

10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,

ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।

 

ਯਹੋਸ਼ੁਆ 24:15

15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!

 

ਮੱਤੀ 6:24

24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ

 

ਯਹੋਸ਼ੁਆ 22:5

ਪਰ ਉਸ ਬਿਵਸਥਾ ਦਾ ਅਨੁਸਰਣ ਕਰਨਾ ਹਮੇਸ਼ਾ ਯਾਦ ਰੱਖਣਾ ਜਿਹੜੀ ਮੂਸਾ ਨੇ ਤੁਹਾਡੇ ਲਈ ਨਿਰਧਾਰਿਤ ਕੀਤੀ ਹੈ। ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਨੂੰ ਮੰਨਦੇ ਰਹਿਣਾ ਅਤੇ ਉਸਦਾ ਅਨੁਸਰਣ ਕਰਦੇ ਰਹਿਣਾ ਚਾਹੀਦਾ ਅਤੇ ਆਪਣੇ ਤਹੇ ਦਿਲੋਂ ਅਤੇ ਰੂਹ ਤੋਂ ਉਸਦੀ ਸੇਵਾ ਕਰਨੀ ਚਾਹੀਦੀ ਹੈ।

 

ਰੋਮੀਆਂ ਨੂੰ 12:1-2

ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

ਰੋਮੀਆਂ ਨੂੰ 12:10-11

10 ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ11 ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ

 

ਰੋਮੀਆਂ ਨੂੰ 12:13

13 ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ

 

ਕੂਚ 23:25-26

25 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ 26 ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ

 

ਬਿਵਸਥਾ ਸਾਰ 10:12

ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ

12 ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ

 

1 ਇਤਹਾਸ 28:9

ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ

 

ਬਿਵਸਥਾ ਸਾਰ 11:13-15

13 ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ ਜੇ ਤੁਸੀਂ ਅਜਿਹਾ ਕਰੋਂਗੇ, 14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ 15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।

 

1 ਸਮੂਏਲ 12:20-22

20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ 21 ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ

22 ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ

 

1 ਸਮੂਏਲ 12:20-22

20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ 21 ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ

22 ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ


ਯਹੋਸ਼ੁਆ 24:15; ਮੱਤੀ 6:24; ਮੱਤੀ 4:10; ਯਹੋਸ਼ੁਆ 22:5; ਰੋਮੀਆਂ ਨੂੰ 12:1-2; ਰੋਮੀਆਂ ਨੂੰ 12:10-11; ਰੋਮੀਆਂ ਨੂੰ 12:13; ਕੂਚ 23:25-26; ਬਿਵਸਥਾ ਸਾਰ 10:12; 1 ਇਤਹਾਸ 28:9; ਬਿਵਸਥਾ ਸਾਰ 11:13-15; 1 ਸਮੂਏਲ 12:20-22