ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਚਰਵਾਹਾ/ਆਜੜੀ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਉਤਪਤ 49:24
24 ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ।
ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,
ਯਸਾਯਾਹ 40:11
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ।
ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
ਹਿਜ਼ਕੀਏਲ 34:23
23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।
ਹਿਜ਼ਕੀਏਲ 37:24
24 “‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।
1 ਪਤਰਸ 5:4
4 ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
ਯੂਹੰਨਾ 10:11
11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
ਮੀਕਾਹ 5:4
4 ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ,
ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ।
ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ,
ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
ਇਬਰਾਨੀਆਂ ਨੂੰ 13:20
20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
ਉਤਪਤ
49:24; ਯਸਾਯਾਹ 40:11; ਹਿਜ਼ਕੀਏਲ 34:23; ਹਿਜ਼ਕੀਏਲ 37:24; 1 ਪਤਰਸ
5:4; ਯੂਹੰਨਾ 10:11; ਮੀਕਾਹ
5:4; ਇਬਰਾਨੀਆਂ ਨੂੰ
13:20
