ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਣਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਕਹਾਉਤਾਂ 3:5-6
5 ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ। 6 ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
ਜ਼ਬੂਰ 9:10
10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ,
ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ।
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ
ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।
ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ।
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ
ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।
ਜ਼ਬੂਰ 25:3
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
ਜ਼ਬੂਰ 28:7
7 ਯਹੋਵਾਹ ਹੀ ਮੇਰੀ ਤਾਕਤ ਹੈ।
ਉਹੀ ਮੇਰੀ ਢਾਲ ਹੈ।
ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
ਉਹੀ ਮੇਰੀ ਢਾਲ ਹੈ।
ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
ਜ਼ਬੂਰ 37:5
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ।
ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
ਜ਼ਬੂਰ 118:8
8 ਲੋਕਾਂ ਵਿੱਚ ਯਕੀਨ ਰੱਖਣ ਨਾਲੋਂ
ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
ਕਹਾਉਤਾਂ 16:20
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
ਕਹਾਉਤਾਂ 29:25
25 ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ।
ਯਿਰਮਿਯਾਹ 17:5
5 ਯਹੋਵਾਹ ਇਹ ਗੱਲਾਂ ਆਖਦਾ ਹੈ,
“ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ,
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ।
ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
“ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ,
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ।
ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
ਯਿਰਮਿਯਾਹ 39:18
18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਨਹੂਮ 1:7
7 ਯਹੋਵਾਹ ਚੰਗਾ ਹੈ।
ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ
ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ
ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
ਯੂਹੰਨਾ 12:44
44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
ਰੋਮੀਆਂ ਨੂੰ 10:11
1 ਕੁਰਿੰਥੀਆਂ ਨੂੰ 2:5
5 ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
ਅਫ਼ਸੀਆਂ ਨੂੰ 3:17
17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
ਇਬਰਾਨੀਆਂ ਨੂੰ 3:14
14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।
ਇਬਰਾਨੀਆਂ ਨੂੰ 10:23
23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।
1 ਪਤਰਸ 1:9
9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।

No comments:
Post a Comment
Note: Only a member of this blog may post a comment.