ਬਾਈਬਲ ਦੇ ਕੁਝ ਵਚਨ ਵਿਸ਼ਾ : ਦੁਸ਼ਟ ਆਤਮਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਲੂਕਾ 11:24
24 “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’
ਮੱਤੀ 12:43
43 “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।
ਮਰਕੁਸ 16:9
9 ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।
ਲੂਕਾ 8:30
30 ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?”
ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।
ਲੂਕਾ 11:26
26 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”
ਅਫ਼ਸੀਆਂ ਨੂੰ 6:12
12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ।
1 ਸਮੂਏਲ 16:14
14 ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।
ਲੂਕਾ 7:21
21 ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ।
ਰਸੂਲਾਂ ਦੇ ਕਰਤੱਬ 19:11-14
11 ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ। 12 ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
13-14 ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”
ਲੂਕਾ
11:24; ਮੱਤੀ 12:43; ਮਰਕੁਸ
16:9; ਲੂਕਾ 8:30; ਲੂਕਾ
11:26; ਅਫ਼ਸੀਆਂ ਨੂੰ
6:12; 1 ਸਮੂਏਲ 16:14; ਲੂਕਾ
7:21; ਰਸੂਲਾਂ ਦੇ ਕਰਤੱਬ 19:11-14
