Tuesday, January 14, 2014

ਘਮੰਡ



                                                                       ਬਾਈਬਲ ਦੇ ਕੁਝ ਵਚਨ ਵਿਸ਼ਾ : ਘਮੰਡ

                                                        ਪੰਜਾਬੀ ਮਸੀਹ ਸੰਦੇਸ਼

ਕਹਾਉਤਾਂ 16:5

ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ

ਕਹਾਉਤਾਂ 16:19

19 ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ

ਕਹਾਉਤਾਂ 18:12

12 ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ

ਯਸਾਯਾਹ 2:12

12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ

ਲੇਵੀਆਂ ਦੀ ਪੋਥੀ 26:19

19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ

ਓਬਦਯਾਹ 1:3

ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ,
    ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ਜਾਕੇ ਵਸਿਆ
    ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ
ਤੂੰ ਆਪਣੇ-ਆਪ ਨੂੰ ਆਖਦਾ ਹੈਂ,
    ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।

2 ਇਤਹਾਸ 26:16

16 ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ

ਜ਼ਬੂਰ 10:4

ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ
    ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ

ਜ਼ਬੂਰ 59:12

12 ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ
    ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ।
    ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ


ਕਹਾਉਤਾਂ 11:2

ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ

ਕਹਾਉਤਾਂ 13:10

10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ

ਕਹਾਉਤਾਂ 16:18

18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ

ਕਹਾਉਤਾਂ 29:23

23 ਘਮੰਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ

ਉਪਦੇਸ਼ਕ 7:8

ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ,
    ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ

ਯਸਾਯਾਹ 2:11

11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ

ਯਸਾਯਾਹ 13:11

11 ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ

ਯਸਾਯਾਹ 13:19

19 ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ

ਦਾਨੀਏਲ 5:20

20 ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ

1 ਕੁਰਿੰਥੀਆਂ ਨੂੰ 4:6

ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ

ਬਿਵਸਥਾ ਸਾਰ 8:14

14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ

ਅੱਯੂਬ 40:11

11 ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸੱਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸੱਕਦਾ ਹੈ
    ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸੱਕਦਾ ਹੈਂ

ਜ਼ਬੂਰ 138:6

ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ
    ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
    ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ

1 ਕੁਰਿੰਥੀਆਂ ਨੂੰ 13:4


ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ