ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹਤ ਵਜੋਂ ਸਤਾਓ / ਦੁੱਖ ਭੋਗਣਾ ਪੰਜਾਬੀ ਮਸੀਹ ਸੰਦੇਸ਼
1 ਯੂਹੰਨਾ 3:13
13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।
ਰੋਮੀਆਂ ਨੂੰ 12:14
14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
ਲੂਕਾ 21:12
12 “ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
ਮੱਤੀ 5:44
44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
1 ਪਤਰਸ 3:14
14 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”
2 ਤਿਮੋਥਿਉਸ ਨੂੰ 3:12
12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
ਯੂਹੰਨਾ 15:18
18 “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
ਯੂਹੰਨਾ 16:2
2 ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਮੱਤੀ 5:44
44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
1 ਪਤਰਸ 4:16
16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
1 ਪਤਰਸ 3:17
17 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
ਯੂਹੰਨਾ 15:19
19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
1 ਪਤਰਸ 4:12-14
12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। 13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ। 14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
ਰਸੂਲਾਂ ਦੇ ਕਰਤੱਬ 7:52
52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।
ਯੂਹੰਨਾ 19:15
15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।”
ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?”
ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।
ਇਬਰਾਨੀਆਂ ਨੂੰ 11:25-27
25 ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ। 26 ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ।
27 ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।
ਰੋਮੀਆਂ ਨੂੰ 8:35-37
35 ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ। 36 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ;
“ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ।
ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
