ਬਾਈਬਲ ਦੇ ਕੁਝ ਵਚਨ ਵਿਸ਼ਾ : ਜ਼ੁਬਾਨ ਉੱਪਰ ਕਾਬੂ ਰੱਖੋ / ਕਥਨ ਉੱਪਰ ਕਾਬੂ ਰੱਖੋ
ਪੰਜਾਬੀ ਮਸੀਹ ਸੰਦੇਸ਼
ਯਾਕੂਬ 3:6
6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
ਕਹਾਉਤਾਂ 10:20
20 ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ।
ਕਹਾਉਤਾਂ 10:14
14 ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ।
ਕਹਾਉਤਾਂ 10:32
32 ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ।
ਉਪਦੇਸ਼ਕ 5:2
2 ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।
ਕਹਾਉਤਾਂ 17:27
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।
ਕਹਾਉਤਾਂ 10:21
21 ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।
ਅਫ਼ਸੀਆਂ ਨੂੰ 4:29
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
ਅਫ਼ਸੀਆਂ ਨੂੰ 5:4
4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।
ਮੱਤੀ 15:11
11 ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”
ਕੁਲੁੱਸੀਆਂ ਨੂੰ 3:8-10
8 ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ। 9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।
ਕੂਚ 20:7
7 “ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।
ਜ਼ਬੂਰ 34:12-14
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
ਕਹਾਉਤਾਂ 4:24
24 ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।
ਯਾਕੂਬ 3:1-18
3 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ।
ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। 6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ। 8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ। 9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
13 ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ। 14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ। 15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ। 16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ। 17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ। 18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
ਜ਼ਬੂਰ 19:14
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
ਕਹਾਉਤਾਂ 26:20
20 ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
ਕਹਾਉਤਾਂ 10:18
18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।
ਕਹਾਉਤਾਂ 19:1
19 ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
ਕਹਾਉਤਾਂ 10:11
11 ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ।
ਕੁਲੁੱਸੀਆਂ ਨੂੰ 4:6
6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
ਮੱਤੀ 12:36
36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
ਕਹਾਉਤਾਂ 10:19
19 ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।
ਕਹਾਉਤਾਂ 21:23
23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।
ਲੂਕਾ 6:45
45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।
