Sunday, January 19, 2014

ਸਿਆਣਪ ਮੰਗਣਾ

 
                                                ਬਾਈਬਲ ਦੇ ਕੁਝ ਵਚਨ ਵਿਸ਼ਾ : ਸਿਆਣਪ ਮੰਗਣਾ
                                                        ਪੰਜਾਬੀ ਮਸੀਹ
ਸੰਦੇਸ਼

ਜ਼ਬੂਰ 119:66

66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
    ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।

 

ਜ਼ਬੂਰ 119:27

27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।

 

ਜ਼ਬੂਰ 119:125

125 ਮੈਂ ਤੁਹਾਡਾ ਸੇਵਕ ਹਾਂ
    ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।

ਯਾਕੂਬ 1:5

5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।

 

1 ਰਾਜਿਆਂ 3:11-12

11 ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ। 12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ।


ਜ਼ਬੂਰ 119:66; ਜ਼ਬੂਰ 119:27; ਜ਼ਬੂਰ 119:125; ਯਾਕੂਬ 1:5; 1 ਰਾਜਿਆਂ 3:11-12