ਬਾਈਬਲ ਦੇ
ਕੁਝ ਵਚਨ ਵਿਸ਼ਾ : ਪਵਿੱਤਰ
ਬਣੋ ਪੰਜਾਬੀ ਮਸੀਹ ਸੰਦੇਸ਼
ਇਬਰਾਨੀਆਂ ਨੂੰ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
1 ਪਤਰਸ 1:16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
1 ਪਤਰਸ 1:15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।
ਲੇਵੀਆਂ ਦੀ ਪੋਥੀ 11:44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ।
ਲੇਵੀਆਂ ਦੀ ਪੋਥੀ 19:2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।
ਲੇਵੀਆਂ ਦੀ ਪੋਥੀ 11:45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”
ਰਸੂਲਾਂ ਦੇ ਕਰਤੱਬ 22:16 ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
ਰਸੂਲਾਂ ਦੇ ਕਰਤੱਬ 2:38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
ਨਿਆਂਈਆਂ ਦੀ ਪੋਥੀ 13:2-14 ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।3 ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ। 4 ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ। 5 ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
6 ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ। 7 ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
8 ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
9 ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
11 ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?”
ਦੂਤ ਨੇ ਆਖਿਆ, “ਮੈਂ ਹੀ ਹਾਂ।”
12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ। 14 ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”
ਜ਼ਬੂਰ 30:4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
1 ਕੁਰਿੰਥੀਆਂ ਨੂੰ 2:14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
ਮੱਤੀ 3:8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
ਜ਼ਬੂਰ 96:9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
ਲੂਕਾ 13:3 ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
