Monday, January 20, 2014

ਰਿਹਾਈ

 
                                     
                                         ਬਾਈਬਲ ਦੇ ਕੁਝ ਵਚਨ ਵਿਸ਼ਾ : ਰਿਹਾਈ 
                                                   ਪੰਜਾਬੀ ਮਸੀਹ ਸੰਦੇਸ਼


ਕੂਚ 13:12-13
12 ਤੁਹਾਨੂੰ ਚਾਹੀਦਾ ਹੈ ਕਿ ਆਪਣਾ ਹਰ ਪਹਿਲੋਠਾ ਮੁੰਡਾ ਉਸ ਨੂੰ ਅਰਪਨ ਕਰਨਾ ਚੇਤੇ ਰੱਖੋ। ਅਤੇ ਹਰ ਉਹ ਨਰ ਪਸ਼ੂ ਜਿਹੜਾ ਪਹਿਲੋਠਾ ਜੰਮਿਆ ਯਹੋਵਾਹ ਨੂੰ ਅਰਪਨ ਕੀਤਾ ਜਾਵੇਗਾ। 13 ਹਰੇਕ ਪਹਿਲੋਠੇ ਖੋਤੇ ਨੂੰ ਯਹੋਵਾਹ ਤੋਂ ਇਸ ਵਾਸਤੇ ਇੱਕ ਲੇਲੇ ਦੀ ਬਲੀ ਚੜ੍ਹਾਕੇ ਵਾਪਸ ਖਰੀਦਿਆ ਜਾ ਸੱਕਦਾ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਖੋਤਾ ਖਰੀਦਣਾ ਨਹੀਂ ਚਾਹੁੰਦੇ ਹੋ, ਤੁਹਾਨੂੰ ਇਸਦੀ ਗਿੱਚੀ ਤੋੜ ਦੇਣੀ ਚਾਹੀਦੀ ਹੈ। ਪਰ ਹਰੇਕ ਪਹਿਲੋਠਾ ਪੁੱਤਰ ਯਹੋਵਾਹ ਤੋਂ ਵਾਪਸ ਖਰੀਦਿਆ ਜਾਣਾ ਚਾਹੀਦਾ ਹੈ

ਕੂਚ 30:11-16
11 ਯਹੋਆਹ ਨੇ ਮੂਸਾ ਨੂੰ ਆਖਿਆ, 12 ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ। 13 ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ। 14 ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। 15 ਅਮੀਰ ਆਦਮੀਆਂ ਨੂੰ ਅੱਧੇ ਸ਼ੈਕਲ ਤੋਂ ਵੱਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅੱਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ। 16 ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।

ਕੂਚ 34:20
20 ਜੇ ਤੁਸੀਂ ਕਿਸੇ ਪਹਿਲੋਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਲੇਲਾ ਦੇਕੇ ਖਰੀਦ ਸੱਕਦੇ ਹੋ। ਪਰ ਜੇ ਤੁਸੀਂ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤੁਹਾਨੂੰ ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਪਹਿਲੋਠੇ ਪੁੱਤਰ ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸੁਗਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ

ਲੇਵੀਆਂ ਦੀ ਪੋਥੀ 27:1-33
 ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।) ਔਰਤ ਦੀ ਕੀਮਤ ਜਿਹੜੀ 20 ਤੋਂ 60 ਸਾਲ ਦੀ ਹੈ ਤੀਹ ਸ਼ੈਕਲ ਹੈ। ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲ ਦੇ ਮੁੰਡੇ ਦੀ ਕੀਮਤ 5 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲਾਂ ਦੀ ਕੁੜੀ ਦੀ ਕੀਮਤ 3 ਸ਼ੈਕਲ ਹੈ। ਉਸ ਆਦਮੀ ਦੀ ਕੀਮਤ ਜਿਹੜਾ 60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ, 15 ਸ਼ੈਕਲ ਹੈ। ਔਰਤ ਦੀ ਕੀਮਤ 10 ਸ਼ੈਕਲ ਹੈ
ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ
ਯਹੋਵਾਹ ਲਈ ਸੁਗਾਤਾਂ
ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ। 10 ਉਸ ਨੂੰ ਕੋਈ ਹੋਰ ਜਾਨਵਰ ਚੜ੍ਹਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਸ ਨੂੰ ਕਿਸੇ ਬੁਰੇ ਜਾਨਵਰ ਨੂੰ ਚੰਗੇ ਜਾਨਵਰ ਨਾਲ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜੇ ਉਹ ਜਾਨਵਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੋਵੇਂ ਜਾਨਵਰ ਪਵਿੱਤਰ ਹੋ ਜਾਣਗੇ
11 ਕੁਝ ਜਾਨਵਰਾਂ ਨੂੰ ਯਹੋਵਾਹ ਨੂੰ ਬਲੀ ਵਜੋਂ ਨਹੀਂ ਚੜ੍ਹਾਇਆ ਜਾ ਸੱਕਦਾ। ਜੇ ਕੋਈ ਬੰਦਾ ਅਜਿਹੇ ਪਲੀਤ ਜਾਨਵਰ ਨੂੰ ਯਹੋਵਾਹ ਨੂੰ ਦਿੰਦਾ ਹੈ, ਉਸ ਜਾਨਵਰ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ 12 ਜਾਜਕ ਉਸ ਜਾਨਵਰ ਦੀ ਕੀਮਤ ਨਿਰਧਾਰਿਤ ਕਰੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਚੰਗਾ ਹੈ ਜਾਂ ਬੁਰਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਇਹ ਉਸ ਜਾਨਵਰ ਦੀ ਕੀਮਤ ਹੋਵੇਗੀ, 13 ਜੇ ਉਹ ਬੰਦਾ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ ਤਾਂ ਕੀਮਤ ਦਾ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ
ਮਕਾਨ ਦੀ ਕੀਮਤ
14 ਹੁਣ ਜੇ ਕੋਈ ਬੰਦਾ ਆਪਣੇ ਮਕਾਨ ਨੂੰ ਪਵਿੱਤਰ ਜਾਣ ਕੇ ਯਹੋਵਾਹ ਲਈ ਸਮਰਪਿਤ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮਕਾਨ ਚੰਗਾ ਹੈ ਜਾਂ ਮਾੜਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਤਾਂ ਇਹ ਮਕਾਨ ਦੀ ਕੀਮਤ ਹੋਵੇਗੀ। 15 ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ
ਜੈਦਾਦ ਕੀ ਕੀਮਤ
16 ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ। 17 ਜੇ ਉਹ ਬੰਦਾ ਆਪਣਾ ਖੇਤ ਪਰਮੇਸ਼ੁਰ ਨੂੰ ਜੁਬਲੀ ਵਰ੍ਹੇ ਵਿੱਚ ਦਾਨ ਕਰ ਦਿੰਦਾ ਹੈ, ਇਸਦੀ ਕੀਮਤ ਉਹੀ ਹੋਵੇਗੀ ਜੋ ਜਾਜਕ ਨਿਰਧਾਰਿਤ ਕਰੇਗਾ। 18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। 19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ। 20 ਜੇ ਉਹ ਖੇਤ ਨੂੰ ਵਾਪਸ ਨਹੀਂ ਖਰੀਦਦਾ ਪਰ ਇਸ ਨੂੰ ਕਿਸੇ ਹੋਰ ਆਦਮੀ ਨੂੰ ਵੇਚ ਦਿੰਦਾ ਹੈ, ਤਾਂ ਇਸਦਾ ਅਸਲੀ ਮਾਲਕ ਇਸ ਨੂੰ ਵਾਪਸ ਨਹੀਂ ਖਰੀਦ ਸੱਕਦਾ। 21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ
22 ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸ ਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ, 23 ਤਾਂ ਜਾਜਕ ਨੂੰ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਅਤੇ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਫ਼ੇਰ ਉਸ ਵਿਅਕਤੀ ਨੂੰ ਪੈਸਿਆਂ ਦੀ ਉਹ ਰਕਮ ਉਸ ਦਿਨ ਦੇਣੀ ਚਾਹੀਦੀ ਹੈ। ਉਹ ਪੈਸੇ ਯਹੋਵਾਹ ਲਈ ਪਵਿੱਤਰ ਹੋਣਗੇ। 24 ਜੁਬਲੀ ਵਰ੍ਹੇ ਉੱਤੇ ਜ਼ਮੀਨ ਮੁੱਢਲੇ ਮਾਲਕ ਕੋਲ ਚਲੀ ਜਾਵੇਗੀ। ਇਹ ਉਸ ਪਰਿਵਾਰ ਕੋਲ ਵਾਪਸ ਚਲੀ ਜਾਵੇਗੀ ਜਿਹੜਾ ਜ਼ਮੀਨ ਦਾ ਮਾਲਕ ਹੈ
25 ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ
ਜਾਨਵਰਾਂ ਦੀ ਕੀਮਤ
26 ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਹਿਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ। 27 ਲੋਕ ਪਲੀਤ ਜਾਨਵਰਾਂ ਦੇ ਪਲੋਠਿਆਂ ਨੂੰ ਯਹੋਵਾਹ ਨੂੰ ਭੇਟ ਕਰਨ। ਜੇ ਉਹ ਉਸ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਕੀਮਤ ਅਦਾ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਜੇ ਉਹ ਉਸ ਜਾਨਵਰ ਨੂੰ ਵਾਪਸ ਨਹੀਂ ਖਰੀਦਦਾ, ਜਾਜਕ ਉਸ ਜਾਨਵਰ ਨੂੰ ਉਸਦੀ ਨਿਰਧਾਇਰ ਕੀਮਤ ਤੇ ਵੇਚ ਸੱਕੇਗਾ
ਖਾਸ ਸੁਗਾਤਾਂ
28 ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸੱਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ,ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ। 29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸੱਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ
30 ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ। 31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ
32 ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ। 33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।
ਗਿਣਤੀ 3:40-51
40 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।41 ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।
42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ। 43 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ
44 ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ, 45 ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ। 46 ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ। 47 ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ। 48 ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”
49 ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ। 50 ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ। 51 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ
ਗਿਣਤੀ 18:14-17
14 ਇਸਰਾਏਲ ਦੀ ਹਰ ਉਹ ਚੀਜ਼ ਜਿਹੜੀ ਯਹੋਵਾਹ ਨੂੰ ਚੜ੍ਹਾਈ ਜਾਵੇਗੀ ਉਹ ਤੁਹਾਡੀ ਹੋਵੇਗੀ
15 ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। 16 ਜਦੋਂ ਬੱਚਾ ਇੱਕ ਮਹੀਨੇ ਦਾ ਹੋਵੇ, ਉਨ੍ਹਾਂ ਨੂੰ ਮੁੱਲ ਜ਼ਰੂਰ ਤਾਰਨਾ ਚਾਹੀਦਾ ਹੈ। ਮੁੱਲ, ਦੋ ਔਂਸ ਚਾਂਦੀ ਹੋਵੇਗੀ ਅਤੇ ਇਹ ਤੁਹਾਡੇ ਦੁਆਰਾ ਸਰਕਾਰੀ ਨਾਪ ਅਨੁਸਾਰ ਤੋਂਲੀ ਜਾਣੀ ਚਾਹੀਦੀ ਹੈ। ਸਰਕਾਰੀ ਨਾਪ ਅਨੁਸਾਰ, ਇੱਕ ਸ਼ੈਕਲ 20 ਗੇਰਾਹ ਦਾ ਹੁੰਦਾ ਹੈ
17 ਪਰ ਤੁਹਾਨੂੰ ਪਲੋਠੀ ਦੀ ਗਊ, ਭੇਡ ਜਾਂ ਬੱਕਰੀ ਲਈ ਕੀਮਤ ਅਦਾ ਨਹੀਂ ਕਰਨੀ ਚਾਹੀਦੀ। ਇਹ ਜਾਨਵਰ ਪਵਿੱਤਰ ਹਨ। ਉਨ੍ਹਾਂ ਦਾ ਖੂਨ ਜਗਵੇਦੀ ਉੱਤੇ ਛਿੜਕੋ ਅਤੇ ਉਨ੍ਹਾਂ ਦੀ ਚਰਬੀ ਨੂੰ ਸਾੜੋ ਇਹ ਹੋਮ ਦੀ ਭੇਟ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ
ਕੂਚ 21:28-32
28 ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ। 29 ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ। 30 ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ
31 ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ। 32 ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ

ਲੇਵੀਆਂ ਦੀ ਪੋਥੀ 25:25-28
25 ਜੇਕਰ ਤੁਹਾਡੇ ਦੇਸ਼ ਦਾ ਕੋਈ ਵੀ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਆਪਣੀ ਜ਼ਮੀਨ ਵੇਚ ਦੇਵੇ, ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਕੇ ਉਸ ਲਈ ਜ਼ਮੀਨ ਵਾਪਸ ਖਰੀਦਣੀ ਚਾਹੀਦੀ ਹੈ। 26 ਹੋ ਸੱਕਦਾ ਹੈ ਕਿ ਉਸ ਦੇ ਲਈ ਜ਼ਮੀਨ ਖਰੀਦਣ ਵਾਲਾ ਉਸਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ। ਪਰ ਹੋ ਸੱਕਦਾ ਹੈ ਕਿ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਕਰ ਲਵੇ। 27 ਫ਼ੇਰ ਉਸ ਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸ ਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸ ਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਜਾਣਾ ਚਾਹੀਦਾ ਹੈ। 28 ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਨਹੀਂ ਕਰ ਸੱਕਦਾ, ਜੋ ਉਸ ਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸ ਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ
ਰੂਥ 4:1-13
ਬੋਅਜ਼ ਉੱਥੇ ਚੱਲਾ ਗਿਆ ਜਿੱਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕੱਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉੱਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉੱਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸ ਨੂੰ ਅਵਾਜ਼ ਦਿੱਤੀ, “ਇਧਰ ਆਉ ਦੋਸਤ! ਇੱਥੇ ਬੈਠੋ!”
ਬੋਅਜ਼ ਨੇ ਸ਼ਹਿਰ ਦੇ ਦਸ ਬਜ਼ੁਰਗਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇੱਥੇ ਬੈਠੋ!” ਤਾਂ ਉਹ ਹੇਠਾਂ ਬੈਠ ਗਏ
ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ [a] ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ। ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਹਮਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਤੈਨੂੰ ਆਖਣ ਦਾ ਨਿਆਂ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸੱਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।
ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।
ਨਜ਼ਦੀਕੀ ਰਿਸ਼ਤੇਦਾਰ ਨੇ ਜਵਾਬ ਦਿੱਤਾ, “ਮੈਂ ਜ਼ਮੀਨ ਵਾਪਸ ਨਹੀਂ ਖਰੀਦ ਸੱਕਦਾ। ਉਹ ਜ਼ਮੀਨ ਮੇਰੀ ਹੋਣੀ ਚਾਹੀਦੀ ਹੈ ਪਰ ਮੈਂ ਇਸ ਨੂੰ ਖਰੀਦ ਨਹੀਂ ਸੱਕਦਾ। ਜੇ ਮੈਂ ਅਜਿਹਾ ਕਰਦਾ ਹਾਂ ਤਾਂ ਸ਼ਾਇਦ ਮੈਂ ਆਪਣੀ ਜ਼ਮੀਨ ਵੀ ਗਵਾ ਲਵਾਂਗਾ। ਇਸ ਲਈ ਤੁਸੀਂ ਜ਼ਮੀਨ ਖਰੀਦ ਸੱਕਦੇ ਹੋ। ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ। ਇਸ ਲਈ ਨਜ਼ਦੀਕੀ ਰਿਸ਼ਤੇਦਾਰ ਨੇ ਆਖਿਆ, “ਜ਼ਮੀਨ ਖਰੀਦ ਲਵੋਅਤੇ ਫ਼ੇਰ ਨਜ਼ਦੀਕੀ ਰਿਸ਼ਤੇਦਾਰ ਨੇ ਆਪਣੀ ਜੁੱਤੀ ਉਤਾਰੀ ਅਤੇ ਬੋਅਜ਼ ਨੂੰ ਦੇ ਦਿੱਤੀ
ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।10 ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।
11 ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ। 12 ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।
13 ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ
ਕਹਾਉਤਾਂ 13:8
ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ
ਗਿਣਤੀ 35:31-32
31 ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ
32 ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ
ਲੇਵੀਆਂ ਦੀ ਪੋਥੀ 27:29
29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸੱਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ

ਜ਼ਬੂਰ 49:7-8
ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ।
    ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
    ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ

ਕੂਚ 30:12-16
12 ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ। 13 ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ। 14 ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। 15 ਅਮੀਰ ਆਦਮੀਆਂ ਨੂੰ ਅੱਧੇ ਸ਼ੈਕਲ ਤੋਂ ਵੱਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅੱਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ। 16 ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।

ਅੱਯੂਬ 33:24
24 ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ
    ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ।
    ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।

ਯਸਾਯਾਹ 51:11

11 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।
    ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ।
ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ,
    ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ।
ਉਹ ਖੁਸ਼ੀ ਨਾਲ ਗਾ ਰਹੇ ਹੋਣਗੇ।
    ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ

ਯਸਾਯਾਹ 35:10
10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ

ਮਰਕੁਸ 10:45
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।

ਯਿਰਮਿਯਾਹ 31:11
11 ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ।
    ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ

ਹੋਸ਼ੇਆ 13:14
14 ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ!
    ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ!
ਹੇ ਮੌਤੇ, ਕਿੱਥੋ ਹਨ ਤੇਰੇ ਰੋਗ?
    ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ?
    ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ

ਯਸਾਯਾਹ 43:3-5
ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ। ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।
ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ
ਕੂਚ 13:12-13; ਕੂਚ 30:11-16; ਕੂਚ 34:20; ਲੇਵੀਆਂ ਦੀ ਪੋਥੀ 27:1-33; ਗਿਣਤੀ 3:40-51; ਗਿਣਤੀ 18:14-17; ਕੂਚ 21:28-32; ਲੇਵੀਆਂ ਦੀ ਪੋਥੀ 25:25-28; ਰੂਥ 4:1-13; ਕਹਾਉਤਾਂ 13:8; ਗਿਣਤੀ 35:31-32; ਲੇਵੀਆਂ ਦੀ ਪੋਥੀ 27:29; ਜ਼ਬੂਰ 49:7-8; ਕੂਚ 30:12-16; ਅੱਯੂਬ 33:24; ਯਸਾਯਾਹ 51:11; ਯਸਾਯਾਹ 35:10; ਮਰਕੁਸ 10:45; ਯਿਰਮਿਯਾਹ 31:11; ਹੋਸ਼ੇਆ 13:14; ਯਸਾਯਾਹ 43:3-5