ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ
ਪੰਜਾਬੀ ਮਸੀਹ ਸੰਦੇਸ਼
ਯਸਾਯਾਹ 59:2
2 ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।
ਮਰਕੁਸ 7:21-23
21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ। 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”
ਯਾਕੂਬ 1:15
15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
ਰੋਮੀਆਂ ਨੂੰ 6:23
23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।
1 ਯੂਹੰਨਾ 3:8-10
8 ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।9 ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।10 ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
ਯਾਕੂਬ 4:17
17 ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
1 ਯੂਹੰਨਾ 5:17
17 ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।
1 ਯੂਹੰਨਾ 3:4
4 ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।
ਰੋਮੀਆਂ ਨੂੰ 3:23
23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
ਯੂਹੰਨਾ 8:11
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”
ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”[a]
ਮੱਤੀ 12:31
31 “ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
ਯੂਹੰਨਾ 3:20
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
ਯਸਾਯਾਹ 1:18
18 ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
1 ਯੂਹੰਨਾ 2:1
ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।
1 ਯੂਹੰਨਾ 1:9
9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
ਇਬਰਾਨੀਆਂ ਨੂੰ 10:26
26 ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।
1 ਯੂਹੰਨਾ 5:16
16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
1 ਯੂਹੰਨਾ 5:16
16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
ਯਾਕੂਬ 1:15; ਰੋਮੀਆਂ ਨੂੰ 6:23; 1 ਯੂਹੰਨਾ 3:8-10; ਯਾਕੂਬ 4:17; 1 ਯੂਹੰਨਾ 5:17; 1 ਯੂਹੰਨਾ 3:4; ਰੋਮੀਆਂ ਨੂੰ 3:23; ਯੂਹੰਨਾ 8:11; ਮੱਤੀ 12:31; ਯੂਹੰਨਾ 3:20; ਯਸਾਯਾਹ 1:18; 1 ਯੂਹੰਨਾ 2:1; ਮਰਕੁਸ 7:21-23; 1 ਯੂਹੰਨਾ 1:9; ਇਬਰਾਨੀਆਂ ਨੂੰ 10:26; 1 ਯੂਹੰਨਾ 5:16
