Sunday, January 12, 2014

ਪਰਮੇਸ਼ੁਰ ਵਫ਼ਾਦਾਰ ਹੈ

                            

             
                                                          ਬਾਈਬਲ ਦੇ ਕੁਝ ਬਚਨ ਵਿਸ਼ੇ : ਪਰਮੇਸ਼ੁਰ ਵਫ਼ਾਦਾਰ ਹੈ                                     
                                                                          ਪੰਜਾਬੀ ਮਸੀਹ ਸੰਦੇਸ਼

 ਬਿਵਸਥਾ ਸਾਰ 7:9
 ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ।

ਯਹੋਸ਼ੁਆ 4:20-24
 ਲੋਕਾਂ ਨੇ ਉਹ ਬਾਰਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ। 21 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਭਵਿੱਖ ਵਿੱਚ ਤੁਹਾਡੇ ਬੱਚੇ ਆਪਣੇ ਮਾਪਿਆਂ ਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’ 22 ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ। 23 ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੋ-ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੀਏ।’ 24 ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।

2 ਤਿਮੋਥਿਉਸ ਨੂੰ 2:13
  ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
    ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।

2 ਥੱਸਲੁਨੀਕੀਆਂ ਨੂੰ 3:3
 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ।

1 ਕੁਰਿੰਥੀਆਂ ਨੂੰ 1:9
  ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।

ਜ਼ਬੂਰ 23:1-6
  ਯਹੋਵਾਹ ਮੇਰਾ ਆਜੜੀ ਹੈ,
    ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।
2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ।
    ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।
3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ।
    ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।
4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
    ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
    ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
    ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ।
    ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
    ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ।
    ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।

ਯਿਰਮਿਯਾਹ 29:11-13
  ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ। 12 ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਂਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ। 13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।

ਇਬਰਾਨੀਆਂ ਨੂੰ 12:1-2
  ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ। 2 ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।

ਇਬਰਾਨੀਆਂ ਨੂੰ 11:11
  ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

1 ਕੁਰਿੰਥੀਆਂ ਨੂੰ 10:13
  ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।

ਮੱਤੀ 24:35
  ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।

ਜ਼ਬੂਰ 33:4
  ਪਰਮੇਸ਼ੁਰ ਦਾ ਸ਼ਬਦ ਸੱਚਾ ਹੈ।
    ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।

1 ਯੂਹੰਨਾ 1:9
  ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।

ਇਬਰਾਨੀਆਂ ਨੂੰ 13:5
 ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ,
ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ।
ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।

ਇਬਰਾਨੀਆਂ ਨੂੰ 11:6
  ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।

ਰੋਮੀਆਂ ਨੂੰ 8:1
  ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਨਹੀਂ ਹੋਵੇਗਾ।

ਰੋਮੀਆਂ ਨੂੰ 5:1-5
 ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ। 2 ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ। 3 ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ। 4 ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ। 5 ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।

ਰੋਮੀਆਂ ਨੂੰ 3:3
  ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ?

ਯੂਹੰਨਾ 3:16
  ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।

ਮਲਾਕੀ 3:6
  ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ।

ਯਿਰਮਿਯਾਹ 32:17
 ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ।

ਬਿਵਸਥਾ ਸਾਰ 7:9,2 ਤਿਮੋਥਿਉਸ ਨੂੰ 2:13  ,2 ਥੱਸਲੁਨੀਕੀਆਂ ਨੂੰ 3:3 ,1 ਕੁਰਿੰਥੀਆਂ ਨੂੰ 1:9  ,ਜ਼ਬੂਰ 23:1-6  ,ਯਿਰਮਿਯਾਹ 29:11-,13  ,ਇਬਰਾਨੀਆਂ ਨੂੰ 12:1-2  ,ਇਬਰਾਨੀਆਂ ਨੂੰ 11:11  ,1 ਕੁਰਿੰਥੀਆਂ ਨੂੰ 10:13  ,ਮੱਤੀ 24:35  ,ਜ਼ਬੂਰ 33:4  ,1 ਯੂਹੰਨਾ 1:9  ,ਇਬਰਾਨੀਆਂ ਨੂੰ 13:5  ,,ਇਬਰਾਨੀਆਂ ਨੂੰ 11:6  ,ਇਬਰਾਨੀਆਂ ਨੂੰ 11  ,1 ਥੱਸਲੁਨੀਕੀਆਂ ਨੂੰ 5:23  ,ਰੋਮੀਆਂ ਨੂੰ 8:1  ,ਰੋਮੀਆਂ ਨੂੰ 5:1-,5 ,ਰੋਮੀਆਂ ਨੂੰ 3:3  ,ਯੂਹੰਨਾ 3:16  ,ਮਲਾਕੀ 3:6  ,ਯਿਰਮਿਯਾਹ 32:17