Monday, January 20, 2014

ਕਲੀਸਿਯਾ ਅਨੁਸ਼ਾਸਨ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਅਨੁਸ਼ਾਸਨ  
                                                   ਪੰਜਾਬੀ ਮਸੀਹ ਸੰਦੇਸ਼
2 ਕੁਰਿੰਥੀਆਂ ਨੂੰ 2:6-8
ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ। ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ। ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ

ਤੀਤੁਸ ਨੂੰ 2:15
15 ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ

2 ਥੱਸਲੁਨੀਕੀਆਂ ਨੂੰ 3:14
14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ

ਪਰਕਾਸ਼ ਦੀ ਪੋਥੀ 2:2
ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ

ਮੱਤੀ 18:15-17
15 ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ। 16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ। 17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ

ਤੀਤੁਸ ਨੂੰ 1:13
13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ

ਗਲਾਤੀਆਂ ਨੂੰ 6:1
 ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ

1 ਕੁਰਿੰਥੀਆਂ ਨੂੰ 5:13
12-13 ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ। [a]

2 ਕੁਰਿੰਥੀਆਂ ਨੂੰ 2:6-8; ਤੀਤੁਸ ਨੂੰ 2:15; 2 ਥੱਸਲੁਨੀਕੀਆਂ ਨੂੰ 3:14; ਪਰਕਾਸ਼ ਦੀ ਪੋਥੀ 2:2; ਮੱਤੀ 18:15-17; ਤੀਤੁਸ ਨੂੰ 1:13; ਗਲਾਤੀਆਂ ਨੂੰ 6:1; 1 ਕੁਰਿੰਥੀਆਂ ਨੂੰ 5:13