Sunday, January 19, 2014

ਮਸੀਹ ਦਾ ਦੁਸ਼ਮਣ


                                            ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦਾ ਦੁਸ਼ਮਣ
                                                      ਪੰਜਾਬੀ ਮਸੀਹ ਸੰਦੇਸ਼

1 ਯੂਹੰਨਾ 2:22

22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ

 

1 ਯੂਹੰਨਾ 4:3

ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਚੁੱਕਿਆ ਹੈ

 

1 ਯੂਹੰਨਾ 2:18

18 ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ

 

2 ਯੂਹੰਨਾ 1:7

ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ

 

ਦਾਨੀਏਲ 7:8

ਮੈਂ ਉਨ੍ਹਾਂ ਸਿੰਗਾ ਬਾਰੇ ਸੋਚ ਹੀ ਰਿਹਾ ਸਾਂ ਅਤੇ ਫ਼ੇਰ ਉਨ੍ਹਾਂ ਸਿੰਗਾਂ ਦਰਮਿਆਨ ਇੱਕ ਹੋਰ ਸਿੰਗ ਉੱਗ ਆਇਆ। ਇਹ ਸਿੰਗ ਇੱਕ ਛੋਟਾ ਸਿੰਗ ਸੀ। ਇਸ ਛੋਟੇ ਸਿੰਗ ਉੱਤੇ ਅੱਖਾਂ ਲੱਗੀਆਂ ਹੋਈਆਂ ਸਨ-ਅੱਖਾਂ ਬੰਦੇ ਦੀਆਂ ਅੱਖਾਂ ਵਾਂਗ ਦਿਖਾਈ ਦਿੰਦੀਆਂ ਸਨ। ਅਤੇ ਇਸ ਛੋਟੇ ਸਿੰਗ ਉੱਤੇ ਇੱਕ ਮੂੰਹ ਵੀ ਸੀ। ਮੂੰਹ ਮਹਾਨ ਗੱਲਾਂ ਬੋਲ ਰਿਹਾ ਸੀ। ਛੋਟੇ ਸਿੰਗ ਨੇ ਦੂਸਰੇ ਸਿੰਗਾਂ ਵਿੱਚੋਂ ਤਿੰਨ ਸਿੰਗ ਪੁੱਟ ਲੇ

 

ਮੱਤੀ 24:24

24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ

 

ਮਰਕੁਸ 13:22

22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ

 

ਮਰਕੁਸ 3:29

29 ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।

 

2 ਥੱਸਲੁਨੀਕੀਆਂ ਨੂੰ 2:3-4

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ

 

ਦਾਨੀਏਲ 7:7-8

ਇਸਤੋਂ ਮਗਰੋਂ, ਮੈਂ ਰਾਤ ਵੇਲੇ ਆਪਣੇ ਦਰਸ਼ਨ ਅੰਦਰ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਚੌਬਾ ਜਾਨਵਰ ਸੀ। ਇਹ ਜਾਨਵਰ ਬੜਾ ਕਮੀਨਾ ਅਤੇ ਭਿਆਨਕ ਦਿਖਾਈ ਦਿੰਦਾ ਸੀ।ਇਹ ਬਹੁਤ ਤਾਕਤਵਰ ਦਿਖਾਈ ਦਿੰਦਾ ਸੀ। ਇਸਦੇ ਲੰਮੇ ਲੋਹੇ ਦੇ ਦੰਦ ਸਨ। ਇਹ ਜਾਨਵਰ ਆਪਣੇ ਸ਼ਿਕਾਰਾਂ ਨੂੰ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਜਾਨਵਰ ਆਪਣੇ ਸ਼ਿਕਾਰ ਦੇ ਬਚੇ ਖੁਚੇ ਹਿਸਿਆਂ ਨੂੰ ਪੈਰਾਂ ਹੇਠਾਂ ਲਿਤਾੜਦਾ ਸੀ। ਇਹ ਚੌਬਾ ਜਾਨਵਰ ਉਨ੍ਹਾਂ ਸਾਰੇ ਜਾਨਵਰਾਂ ਨਾਲੋਂ ਵੱਖਰਾ ਸੀ ਜਿਨ੍ਹਾਂ ਨੂੰ ਮੈਂ ਇਸ ਤੋਂ ਪਹਿਲਾਂ ਦੇਖਿਆ ਸੀ। ਜਾਨਵਰ ਦੇ ਦਸ ਸਿੰਗ ਸਨ

ਮੈਂ ਉਨ੍ਹਾਂ ਸਿੰਗਾ ਬਾਰੇ ਸੋਚ ਹੀ ਰਿਹਾ ਸਾਂ ਅਤੇ ਫ਼ੇਰ ਉਨ੍ਹਾਂ ਸਿੰਗਾਂ ਦਰਮਿਆਨ ਇੱਕ ਹੋਰ ਸਿੰਗ ਉੱਗ ਆਇਆ। ਇਹ ਸਿੰਗ ਇੱਕ ਛੋਟਾ ਸਿੰਗ ਸੀ। ਇਸ ਛੋਟੇ ਸਿੰਗ ਉੱਤੇ ਅੱਖਾਂ ਲੱਗੀਆਂ ਹੋਈਆਂ ਸਨ-ਅੱਖਾਂ ਬੰਦੇ ਦੀਆਂ ਅੱਖਾਂ ਵਾਂਗ ਦਿਖਾਈ ਦਿੰਦੀਆਂ ਸਨ। ਅਤੇ ਇਸ ਛੋਟੇ ਸਿੰਗ ਉੱਤੇ ਇੱਕ ਮੂੰਹ ਵੀ ਸੀ। ਮੂੰਹ ਮਹਾਨ ਗੱਲਾਂ ਬੋਲ ਰਿਹਾ ਸੀ। ਛੋਟੇ ਸਿੰਗ ਨੇ ਦੂਸਰੇ ਸਿੰਗਾਂ ਵਿੱਚੋਂ ਤਿੰਨ ਸਿੰਗ ਪੁੱਟ ਲੇ

ਦਾਨੀਏਲ 8:9-12

ਫ਼ੇਰ ਉਨ੍ਹਾਂ ਚਹੁਂਆਂ ਸਿੰਗਾਂ ਵਿੱਚਲੇ ਇੱਕ ਸਿੰਗ ਵਿੱਚੋਂ ਇੱਕ ਛੋਟਾ ਸਿੰਗ ਉੱਗ ਆਇਆ। ਉਹ ਛੋਟਾ ਸਿੰਗ ਵੱਧਕੇ ਬਹੁਤ ਵੱਡਾ ਹੋ ਗਿਆ। ਇਹ ਦੱਖਣ ਪੂਰਬ ਵੱਲ ਉੱਗ ਪਿਆ। ਇਹ ਖੂਬਸੂਰਤ ਧਰਤੀ ਵੱਲ ਉੱਗ ਪਿਆ 10 ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵੱਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ 11 ਇਹ ਛੋਟਾ ਸਿੰਗ ਬਹੁਤ ਤਾਕਤਵਰ ਹੋ ਗਿਆ ਅਤੇ ਫ਼ੇਰ ਇਹ ਸਤਾਰਿਆਂ ਦੇ ਹਾਕਮ (ਪਰਮੇਸ਼ੁਰ) ਦੇ ਵਿਰੁੱਧ ਹੋ ਗਿਆ। ਉਸ ਛੋਟੇ ਸਿੰਗ ਨੇ ਹਾਕਮ (ਪਰਮੇਸ਼ੁਰ) ਨੂੰ ਚੜ੍ਹਾਈਆਂ ਜਾਣ ਵਾਲੀਆਂ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਜਿਸ ਥਾਂ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ, ਉਸ ਨੇ ਇਸ ਨੂੰ ਢਾਹ ਦਿੱਤਾ 12 ਰੋਜ਼ਾਨਾ ਚੜ੍ਹਾਵਿਆਂ ਤੋਂ ਇਲਾਵਾ ਉਸ ਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸ ਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ

 

ਦਾਨੀਏਲ 11:36-45

36 “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰੇਗਾ। ਉਹ ਆਪਣੀ ਤਾਰੀਫ਼ ਕਰੇਗਾ ਅਤੇ ਇਹ ਸੋਚੇਗਾ ਕਿ ਉਹ ਇੱਕ ਦੇਵਤੇ ਨਾਲੋਂ ਵੀ ਬਿਹਤਰ ਹੈ। ਉਹ ਅਜਿਹੀਆਂ ਗੱਲਾਂ ਆਖੇਗਾ ਜਿਹੜੀਆਂ ਕਿਸੇ ਨੇ ਵੀ ਕਦੀ ਨਹੀਂ ਸੁਣੀਆਂ। ਉਹ ਇਹ ਗੱਲਾਂ ਦੇਵਤਿਆਂ ਦੇ ਪਰਮੇਸ਼ੁਰ ਬਾਰੇ ਆਖੇਗਾ। ਉਹ ਅਜਿਹੇ ਸਮੇਂ ਤੱਕ ਸਫ਼ਲ ਹੋਵੇਗਾ ਜਦੋਂ ਤੱਕ ਉਸ ਦੇ ਖਿਲਾਫ਼ ਕਰੋਧ ਪੂਰੀ ਤਰ੍ਹਾਂ ਪੂਰਾ ਨਹੀਂ ਹੁੰਦਾ। ਜਿਸਦੀ ਯੋਜਨਾ ਪਰਮੇਸ਼ੁਰ ਨੇ ਬਣਾਈ ਹੈ, ਉਹ ਵਾਪਰੇਗੀ

37 “‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ38 ਉੱਤਰੀ ਰਾਜਾ ਕਿਸੇ ਵੀ ਦੇਵਤੇ ਦੀ ਉਪਾਸਨਾ ਨਹੀਂ ਕਰੇਗਾ, ਸਗੋਂ ਉਹ ਸ਼ਕਤੀ ਦੀ ਉਪਾਸਨਾ ਕਰੇਗਾ। ਸ਼ਕਤੀ ਅਤੇ ਮਜ਼ਬੂਤ ਹੀ ਉਸਦਾ ਦੇਵਤਾ ਹੋਵੇਗੀ। ਉਸ ਦੇ ਪੁਰਖਿਆਂ ਨੇ ਉਸ ਵਾਂਗ ਸ਼ਕਤੀ ਨੂੰ ਪਿਆਰ ਨਹੀਂ ਸੀ ਕੀਤਾ। ਉਹ ਸ਼ਕਤੀ ਦੀ ਦੇਵੀ ਦਾ ਆਦਰ, ਸੋਨੇ ਚਾਂਦੀ ਅਤੇ ਮਹਿੰਗੇ ਹੀਰਿਆਂ ਅਤੇ ਸੁਗਾਤਾਂ ਨਾਲ ਕਰਦਾ ਹੈ
39 “‘ਉਹ ਉੱਤਰੀ ਰਾਜਾ ਆਪਣੇ ਵਿਦੇਸ਼ੀ ਦੇਵਤੇ ਦੀ ਸਹਾਇਤਾ ਨਾਲ ਕਿਲਿਆਂ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਵਿਦੇਸ਼ੀ ਹਾਕਮਾਂ ਨੂੰ ਵੱਧੇਰੇ ਆਦਰ ਦੇਵੇਗਾ ਜਿਹੜੇ ਉਸ ਨਾਲ ਰਲ ਜਾਣਗੇ। ਉਹ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਹਾਕਮਾਂ ਦੇ ਅਧੀਨ ਕਰੇਗਾ। ਉਹ ਉਨ੍ਹਾਂ ਹਾਕਮਾਂ ਨੂੰ ਉਸ ਧਰਤੀ ਦੀ ਕੀਮਤ ਦੇਣ ਲਈ ਮਜ਼ਬੂਤ ਕਰੇਗਾ ਜਿਸ ਉੱਤੇ ਉਹ ਹਕੂਮਤ ਕਰਦੇ ਹਨ
40 “‘ਅੰਤ ਕਾਲ ਵੇਲੇ, ਦੱਖਣੀ ਰਾਜਾ ਉੱਤਰੀ ਰਾਜੇ ਨਾਲ ਜੰਗ ਲੜੇਗਾ। ਉੱਤਰੀ ਰਾਜਾ ਉਸ ਉੱਤੇ ਹਮਲਾ ਕਰੇਗਾ। ਉਹ ਰੱਥਾਂ ਅਤੇ ਘੋੜ ਸਵਾਰ ਸਿਪਾਹੀਆਂ ਅਤੇ ਬਹੁਤ ਸਾਰੇ ਵੱਡੇ ਜਹਾਜ਼ਾਂ ਨਾਲ ਹਮਲਾ ਕਰੇਗਾ। ਉੱਤਰੀ ਰਾਜਾ ਧਰਤੀ ਉੱਤੋਂ ਹੜ੍ਹ ਵਾਂਗ ਗੁਜ਼ਰੇਗਾ 41 ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ 42 ਉੱਤਰੀ ਰਾਜਾ ਬਹੁਤ ਸਾਰੇ ਦੇਸਾਂ ਵਿੱਚ ਆਪਣੀ ਸ਼ਕਤੀ ਦਰਸਾਵੇਗਾ। ਮਿਸਰ ਵੀ ਜਾਣ ਜਾਵੇਗਾ ਕਿ ਉਹ ਕਿੰਨਾ ਸ਼ਕਤੀਸ਼ਾਲੀ ਹੈ 43 ਉਹ ਸੋਨੇ ਅਤੇ ਚਾਂਦੀ ਦੇ ਖਜ਼ਾਨੇ ਹਾਸਿਲ ਕਰੇਗਾ ਅਤੇ ਮਿਸਰ ਦੀਆਂ ਸਾਰੀਆਂ ਦੌਲਤਾਂ ਵੀ। ਲੂਬੀਆਂ ਅਤੇ ਕੂਸ਼ੀਆਂ ਦੇ ਦੇਸ ਉਸਦਾ ਹੁਕਮ ਮੰਨਣਗੇ 44 ਪਰ ਉਹ ਉੱਤਰੀ ਰਾਜਾ ਪੂਰਬ ਅਤੇ ਉੱਤਰ ਦੀਆਂ ਖਬਰਾਂ ਸੁਣੇਁਗਾ ਜੋ ਉਸ ਨੂੰ ਭੈਭੀਤ ਅਤੇ ਕ੍ਰੋਧਵਾਨ ਕਰਨਗੀਆਂ। ਉਹ ਬਹੁਤ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਜਾਵੇਗਾ 45 ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।

ਪਰਕਾਸ਼ ਦੀ ਪੋਥੀ 13:1-10

 ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ। ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸ ਦੇ ਪੈਰ ਰਿੱਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ

ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂ ਕਿ ਉਸ ਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸੱਕਦਾ ਹੈ?
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ
ਜਿਹੜਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸ ਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ
10 ਜੇ ਕਿਸੇ ਨੇ ਕੈਦ ਹੋਣਾ ਹੈ,
    ਤਾਂ ਉਹ ਕੈਦ ਹੋਵੇਗਾ।
ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ,
    ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ
ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ

2 ਥੱਸਲੁਨੀਕੀਆਂ ਨੂੰ 2:6-10

ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ

2 ਥੱਸਲੁਨੀਕੀਆਂ ਨੂੰ 2:8

ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ

 

ਦਾਨੀਏਲ 7:26-27

26 “‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ 27 ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।

 

ਦਾਨੀਏਲ 8:25

25 ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ

 

ਦਾਨੀਏਲ 11:45

45 ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।

 

ਪਰਕਾਸ਼ ਦੀ ਪੋਥੀ 17:7-14

ਫ਼ੇਰ ਦੂਤ ਨੇ ਮੈਨੂੰ ਆਖਿਆ, “ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦੱਸ ਸਿੰਗ ਹਨਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚੱਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁੱਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ

ਇਸ ਨੂੰ ਸਮਝਣ ਲਈ ਤੁਹਾਨੂੰ ਬੁੱਧੀਮਾਨ ਦਿਮਾਗ ਦੀ ਲੋੜ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾੜੀਆਂ ਹਨ ਜਿੱਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ 10 ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇੱਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋੜੇ ਸਮੇਂ ਲਈ ਹੀ ਰਹੇਗਾ 11 ਉਹ ਜਾਨਵਰ ਜਿਹੜਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅੱਠਵਾਂ ਰਾਜਾ ਹੈ। ਇਹ ਅੱਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ
12 ਦਸ ਸਿੰਗ ਜਿਹੜੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ 13 ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ 14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।

1 ਯੂਹੰਨਾ 2:22; 1 ਯੂਹੰਨਾ 4:3; 1 ਯੂਹੰਨਾ 2:18; 2 ਯੂਹੰਨਾ 1:7; ਦਾਨੀਏਲ 7:8; ਮੱਤੀ 24:24; ਮਰਕੁਸ 13:22; ਮਰਕੁਸ 3:29; 2 ਥੱਸਲੁਨੀਕੀਆਂ ਨੂੰ 2:3-4; ਦਾਨੀਏਲ 7:7-8; ਦਾਨੀਏਲ 8:9-12; ਦਾਨੀਏਲ 11:36-45; ਪਰਕਾਸ਼ ਦੀ ਪੋਥੀ 13:1-10; 2 ਥੱਸਲੁਨੀਕੀਆਂ ਨੂੰ 2:6-10; 2 ਥੱਸਲੁਨੀਕੀਆਂ ਨੂੰ 2:8; ਦਾਨੀਏਲ 7:26-27; ਦਾਨੀਏਲ 8:25; ਦਾਨੀਏਲ 11:45; ਪਰਕਾਸ਼ ਦੀ ਪੋਥੀ 17:7-14