Thursday, January 16, 2014

ਪਰਮੇਸ਼ੁਰ ਦੇ ਅਣਆਗਿਆਕਾਰੀ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਅਣਆਗਿਆਕਾਰੀ
                                                       ਪੰਜਾਬੀ ਮਸੀਹ
ਸੰਦੇਸ਼

ਤੀਤੁਸ ਨੂੰ 1:16

16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ

 

ਅਫ਼ਸੀਆਂ ਨੂੰ 5:6

ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ

 

ਜ਼ਬੂਰ 78:10

10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ
    ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ

 

ਯਸਾਯਾਹ 3:8

ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਰੂਸ਼ਲਮ ਦਾ ਪਤਨ ਹੋ ਗਿਆ ਹੈ ਇਸ ਕੋਲੋਂ ਗ਼ਲਤੀਆਂ ਹੋਈਆਂ ਹਨ। ਯਹੂਦਾਹ ਦਾ ਪਤਨ ਹੋ ਗਿਆ ਹੈ ਉਸ ਨੇ ਪਰਮੇਸ਼ੁਰ ਦਾ ਪੈਰੋਕਾਰ ਹੋਣਾ ਛੱਡ ਦਿੱਤਾ ਹੈ। ਜਿਹੜੀਆਂ ਗੱਲਾਂ ਉਹ ਕਰਦੇ ਅਤੇ ਕਹਿੰਦੇ ਹਨ ਉਹ ਯਹੋਵਾਹ ਦੇ ਖਿਲਾਫ਼ ਹਨ। ਯਹੋਵਾਹ ਦੀਆਂ ਸ਼ਾਨਦਾਰ ਅੱਖਾਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੀਆਂ ਹਨ

 

ਯਿਰਮਿਯਾਹ 12:17

17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।ਇਹ ਯਹੋਵਾਹ ਵੱਲੋਂ ਸੰਦੇਸ਼ ਸੀ

 

1 ਸਮੂਏਲ 13:14

14 ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।

 

ਯਹੋਸ਼ੁਆ 5:6

4-7 ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ

1 ਸਮੂਏਲ 2:30

30 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ

 

ਯਿਰਮਿਯਾਹ 9:13

13 ਯਹੋਵਾਹ ਨੇ ਇਨ੍ਹਾਂ ਸਵਾਲਾਂ ਦਾ ਜਬਾਵ ਦਿੱਤਾ ਉਸ ਨੇ ਆਖਿਆ, “ਇਹ ਇਸ ਲਈ ਹੈ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੀ ਬਿਵਸਬਾ ਉੱਤੇ ਚੱਲਣਾ ਛੱਡ ਦਿੱਤਾ ਹੈ। ਮੈਂ ਉਨ੍ਹਾਂ ਨੂੰ ਆਪਣੀ ਬਿਵਸਬਾ ਦਿੱਤੀ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਉਹ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ,

 

ਬਿਵਸਥਾ ਸਾਰ 28:15

15 ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:

 

ਬਿਵਸਥਾ ਸਾਰ 11:28

28 ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ

 

ਦਾਨੀਏਲ 9:10-11

10 ਅਸੀਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਦੀ ਵਰਤੋਂ ਕੀਤੀ, ਅਤੇ ਸਾਨੂੰ ਕਨੂੰਨ ਦਿੱਤੇ-ਪਰ ਅਸੀਂ ਉਸਦੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ 11 ਇਸਰਾਏਲ ਦੇ ਕਿਸੇ ਵੀ ਬੰਦੇ ਨੇ ਤੁਹਾਡੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ। ਉਹ ਸਾਰੇ ਹੀ ਤੁਹਾਡੇ ਵਿਰੁੱਧ ਹੋ ਗਏ ਹਨ। ਉਨ੍ਹਾਂ ਨੇ ਤੁਹਾਡਾ ਹੁਕਮ ਨਹੀਂ ਮੰਨਿਆ। ਮੂਸਾ ਦੀ ਬਿਵਸਤਾ ਵਿੱਚ ਸਰਾਪ ਅਤੇ ਇਕਰਾਰ ਲਿਖੇ ਹੋਏ ਹਨ। (ਮੂਸਾ ਪਰਮੇਸ਼ੁਰ ਦਾ ਸੇਵਕ ਸੀ।) ਉਹ ਸਰਾਪ ਅਤੇ ਇਕਰਾਰ ਬਿਵਸਬਾ ਦੀ ਪਾਲਨਾ ਨਾ ਕਰਨ ਦੀ ਸਜ਼ਾ ਬਾਰੇ ਦੱਸਦੇ ਹਨ-ਅਤੇ ਉਹ ਸਾਰੀਆਂ ਗੱਲਾਂ ਸਾਡੇ ਨਾਲ ਵਾਪਰੀਆਂ ਹਨ। ਉਹ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤੇ

 

ਤੀਤੁਸ ਨੂੰ 3:3

ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ

 

ਯਿਰਮਿਯਾਹ 22:21

21 ਯਹੂਦਾਹ, ਤੂੰ ਖੁਦ ਨੂੰ ਸੁਰੱਖਿਅਤ ਮਹਿਸੂਸ ਕੀਤਾ
    ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ!
ਮੈਂ ਤੈਨੂੰ ਚਿਤਾਵਨ ਦਿੱਤੀ ਸੀ,
    ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ।
ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ।
    ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ,
    ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ

 

ਉਤਪਤ 3:12-13

12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।

13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?

ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।

 

ਉਤਪਤ 3:12-13

12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।

13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?

ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।


ਤੀਤੁਸ ਨੂੰ 1:16; ਅਫ਼ਸੀਆਂ ਨੂੰ 5:6; ਜ਼ਬੂਰ 78:10; ਯਸਾਯਾਹ 3:8; ਯਿਰਮਿਯਾਹ 12:17; 1 ਸਮੂਏਲ 13:14; ਯਹੋਸ਼ੁਆ 5:6; 1 ਸਮੂਏਲ 2:30; ਯਿਰਮਿਯਾਹ 9:13; ਬਿਵਸਥਾ ਸਾਰ 28:15; ਬਿਵਸਥਾ ਸਾਰ 11:28; ਦਾਨੀਏਲ 9:10-11; ਤੀਤੁਸ ਨੂੰ 3:3; ਯਿਰਮਿਯਾਹ 22:21; ਉਤਪਤ 3:12-13