Sunday, January 19, 2014

ਪਰਮੇਸ਼ੁਰ ਦੀ ਤਾਕਤ ਦੀ ਯੋਗਤਾ


                                       ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਤਾਕਤ ਦੀ ਯੋਗਤਾ
                                                        ਪੰਜਾਬੀ ਮਸੀਹ ਸੰਦੇਸ਼

ਕੂਚ 15:6
ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ।
    ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ
2 ਕੁਰਿੰਥੀਆਂ ਨੂੰ 9:8
ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸੱਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ

ਅਫ਼ਸੀਆਂ ਨੂੰ 3:20
20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ

1 ਕੁਰਿੰਥੀਆਂ ਨੂੰ 10:13
13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

ਦਾਨੀਏਲ 4:37
37 ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!

ਮੱਤੀ 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ

28 ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ

ਯੂਹੰਨਾ 10:28
28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ

ਰੋਮੀਆਂ ਨੂੰ 4:21
21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ

ਰੋਮੀਆਂ ਨੂੰ 16:25
25 ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ

1 ਪਤਰਸ 4:11
11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ

2 ਕੁਰਿੰਥੀਆਂ ਨੂੰ 1:4
ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ

2 ਤਿਮੋਥਿਉਸ ਨੂੰ 1:12
12 ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ

ਇਬਰਾਨੀਆਂ ਨੂੰ 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ

ਇਬਰਾਨੀਆਂ ਨੂੰ 11:19
19 ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ

ਕੂਚ 15:6; 2 ਕੁਰਿੰਥੀਆਂ ਨੂੰ 9:8; ਅਫ਼ਸੀਆਂ ਨੂੰ 3:20; 1 ਕੁਰਿੰਥੀਆਂ ਨੂੰ 10:13; ਦਾਨੀਏਲ 4:37; ਮੱਤੀ 3:9; ਮੱਤੀ 10:28; ਯੂਹੰਨਾ 10:28; ਰੋਮੀਆਂ ਨੂੰ 4:21; ਰੋਮੀਆਂ ਨੂੰ 16:25; 1 ਪਤਰਸ 4:11; 2 ਕੁਰਿੰਥੀਆਂ ਨੂੰ 1:4; 2 ਤਿਮੋਥਿਉਸ ਨੂੰ 1:12; ਇਬਰਾਨੀਆਂ ਨੂੰ 5:7; ਇਬਰਾਨੀਆਂ ਨੂੰ 11:19