Thursday, January 16, 2014

ਵਿਸ਼ਵਾਸੀ ਪਰਮੇਸ਼ੁਰ ਦਾ ਮੰਦਰ


                           
                                  ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸੀ ਪਰਮੇਸ਼ੁਰ ਦਾ ਮੰਦਰ
                                                   ਪੰਜਾਬੀ ਮਸੀਹ
ਸੰਦੇਸ਼

1 ਕੁਰਿੰਥੀਆਂ ਨੂੰ 3:16-17

16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ 17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ

 

1 ਕੁਰਿੰਥੀਆਂ ਨੂੰ 6:15-20

15 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ 16 ਪੋਥੀਆਂ ਵਿੱਚ ਲਿਖਿਆ ਹੋਇਆ ਹੈਦੋ ਮਨੁੱਖ ਇੱਕ ਬਣ ਜਾਣਗੇ[a] ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ 17 ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ

18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ 19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ

 

2 ਕੁਰਿੰਥੀਆਂ ਨੂੰ 6:14-18

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ 16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;

ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
17 ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਜਾਓ
    ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
    ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।
18 ਮੈਂ ਤੁਹਾਡਾ ਪਿਤਾ ਹੋਵਾਂਗਾ
    ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।

 

ਅਫ਼ਸੀਆਂ ਨੂੰ 2:19-22

19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ 20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ 21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ

 

1 ਪਤਰਸ 2:5

ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ


1 ਕੁਰਿੰਥੀਆਂ ਨੂੰ 3:16-17; 1 ਕੁਰਿੰਥੀਆਂ ਨੂੰ 6:15-20; 2 ਕੁਰਿੰਥੀਆਂ ਨੂੰ 6:14-18; ਅਫ਼ਸੀਆਂ ਨੂੰ 2:19-22; 1 ਪਤਰਸ 2:5 


No comments:

Post a Comment

Note: Only a member of this blog may post a comment.