ਬਾਈਬਲ ਦੇ ਕੁਝ ਵਚਨ ਵਿਸ਼ਾ : ਸਲੀਬ ਚੁੱਕਣਾ
ਪੰਜਾਬੀ ਮਸੀਹ ਸੰਦੇਸ਼
ਮੱਤੀ 16:24-26
24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ। 25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ। 26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।
ਯੂਹੰਨਾ 19:17
17 ਉਸ ਨੇ ਆਪਣੀ ਸਲੀਬ ਆਪ ਚੁੱਕੀ ਅਤੇ “ਖੋਪਰੀ” ਨਾਮੇਂ ਥਾਂ ਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗੱਥਾ” ਕਹਿੰਦੇ ਹਨ।
ਮੱਤੀ 27:32
32 ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
ਮਰਕੁਸ 15:21
21 ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
ਲੂਕਾ 23:26
26 ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।
ਲੂਕਾ 23:26
ਯਿਸੂ ਦਾ ਸਲੀਬ ਤੇ ਮਾਰੇ ਜਾਣਾ