Thursday, January 16, 2014

ਪਰਮੇਸ਼ੁਰ ਤੋਂ ਸਿੱਖਣਾ


                                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਤੋਂ ਸਿੱਖਣਾ
                                                       ਪੰਜਾਬੀ ਮਸੀਹ
ਸੰਦੇਸ਼

ਮੱਤੀ 11:29

29 ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ

 

ਯੂਹੰਨਾ 13:15

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ

 

ਅਫ਼ਸੀਆਂ ਨੂੰ 4:20-21

20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ 21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ

 

1 ਪਤਰਸ 2:21

21 ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ

 

1 ਯੂਹੰਨਾ 2:6

ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ

 

ਯੂਹੰਨਾ 14:26

26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ

 

ਲੂਕਾ 12:12

12 ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।

 

ਯੂਹੰਨਾ 16:13

13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ

 

1 ਯੂਹੰਨਾ 2:20

20 ਪਰ ਤੁਹਾਡੇ ਕੋਲ ਉਸ ਪਵਿੱਤਰ [a] ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ

 

ਅਫ਼ਸੀਆਂ ਨੂੰ 1:17

17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ

 

ਯੂਹੰਨਾ 6:45

45 ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ। [a] ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ

 

ਯਸਾਯਾਹ 54:13

13 ਤੇਰੇ ਬੱਚੇ ਪਰਮੇਸ਼ੁਰ ਦੇ ਅਨੁਯਾਈ ਹੋਣਗੇ ਅਤੇ ਉਹ ਉਨ੍ਹਾਂ ਨੂੰ ਸਿੱਖਿਆ ਦ੍ਦੇਵੇਗਾ
    ਤੇਰੇ ਬੱਚਿਆਂ ਨੂੰ ਸੱਚਮੁੱਚ ਸ਼ਾਂਤੀ ਮਿਲੇਗੀ

 

ਇਬਰਾਨੀਆਂ ਨੂੰ 8:11

11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ
ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ

 

1 ਥੱਸਲੁਨੀਕੀਆਂ ਨੂੰ 4:9

ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ

 

ਲੇਵੀਆਂ ਦੀ ਪੋਥੀ 11:44-45

44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ 45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।

 

ਲੇਵੀਆਂ ਦੀ ਪੋਥੀ 19:2

ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ

 

ਲੇਵੀਆਂ ਦੀ ਪੋਥੀ 20:7

ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਪਵਿੱਤਰ ਹੋਵੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾ

 

ਯਸਾਯਾਹ 50:4

ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ

ਮੱਤੀ 11:29; ਯੂਹੰਨਾ 13:15; ਅਫ਼ਸੀਆਂ ਨੂੰ 4:20-21; 1 ਪਤਰਸ 2:21; 1 ਯੂਹੰਨਾ 2:6; ਯੂਹੰਨਾ 14:26; ਲੂਕਾ 12:12; ਯੂਹੰਨਾ 16:13; 1 ਯੂਹੰਨਾ 2:20; ਅਫ਼ਸੀਆਂ ਨੂੰ 1:17; ਯੂਹੰਨਾ 6:45; ਯਸਾਯਾਹ 54:13; ਇਬਰਾਨੀਆਂ ਨੂੰ 8:11; 1 ਥੱਸਲੁਨੀਕੀਆਂ ਨੂੰ 4:9; ਲੇਵੀਆਂ ਦੀ ਪੋਥੀ 11:44-45; ਲੇਵੀਆਂ ਦੀ ਪੋਥੀ 19:2; ਲੇਵੀਆਂ ਦੀ ਪੋਥੀ 20:7; ਯਸਾਯਾਹ 50:4 


No comments:

Post a Comment

Note: Only a member of this blog may post a comment.