Tuesday, January 14, 2014

ਗਰੀਬ ਲੋਕਾਂ ਦੀ ਸਹਾਇਤਾ ਕਰਨਾ

                                                                 

                              ਬਾਈਬਲ ਦੇ ਕੁਝ ਵਚਨ ਵਿਸ਼ਾ : ਗਰੀਬ ਲੋਕਾਂ ਦੀ ਸਹਾਇਤਾ ਕਰਨਾ
                                                       ਪੰਜਾਬੀ ਮਸੀਹ ਸੰਦੇਸ਼          

ਮੱਤੀ 25:37-40

37 ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ? 38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ? 39 ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’

40 ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ

 ਕਹਾਉਤਾਂ 21:13

13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ

 ਲੇਵੀਆਂ ਦੀ ਪੋਥੀ 19:9-11

ਜਦੋਂ ਤੁਸੀਂ ਵਾਢੀਆਂ ਸਮੇਂ ਆਪਣੀਆਂ ਫ਼ਸਲਾਂ ਕੱਟੋ ਤਾਂ ਆਪਣੇ ਖੇਤਾਂ ਦੇ ਕਿਨਾਰਿਆਂ ਤੱਕ ਪੂਰੀ ਕਟਾਈ ਨਾ ਕਰੋ ਅਤੇ ਜੇ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਤਾਂ ਤੁਹਾਨੂੰ ਉਹ ਅਨਾਜ ਇਕੱਠਾ ਨਹੀਂ ਕਰਨਾ ਚਾਹੀਦਾ10 ਆਪਣੇ ਅੰਗੂਰਾਂ ਦੇ ਬਾਗ ਦੇ ਸਾਰੇ ਅੰਗੂਰ ਨਾ ਤੋੜੋ ਅਤੇ ਧਰਤੀ ਤੇ ਡਿੱਗੇ ਹੋਏ ਅੰਗੂਰ ਨਾ ਚੁੱਕੋ ਕਿਉਂਕਿ ਇਹ ਚੀਜ਼ਾਂ ਤੁਹਾਨੂੰ ਗਰੀਬ ਲੋਕਾਂ ਲਈ ਅਤੇ ਤੁਹਾਡੇ ਦੇਸ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਛੱਡ ਦੇਣੀਆਂ ਚਾਹੀਦੀਆਂ ਹਨ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

11 ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ

 ਬਿਵਸਥਾ ਸਾਰ 15:11

11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ

 ਜ਼ਬੂਰ 82:3-4

ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ,
    ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ
ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ
    ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ

 ਕਹਾਉਤਾਂ 14:31

31 ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ

 ਕਹਾਉਤਾਂ 19:17

17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ

 ਕਹਾਉਤਾਂ 22:2

ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ

 ਕਹਾਉਤਾਂ 29:7

ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ

 ਅੱਯੂਬ 30:25

25 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ
    ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ

ਯਿਰਮਿਯਾਹ 22:16

16 ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ
    ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ
ਇਹੀ ਹੈ ਜੋ ਲੋਕ ਕਰਦੇ ਹਨ,
    ਜੇਕਰ ਉਹ ਮੈਨੂੰ ਜਾਣਦੇ ਹਨ

ਜ਼ਕਰਯਾਹ 7:10

10 ਯਤੀਮ ਬੱਚਿਆਂ, ਵਿੱਧਵਾਵਾਂ,
    ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ
ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ

ਲੂਕਾ 14:12-14

ਤੁਹਾਨੂੰ ਇਨਾਮ ਦਿੱਤਾ ਜਾਵੇਗਾ

12 ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ। 13 ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ 14 ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਤਦ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।


ਮੱਤੀ 25:37-40; ਕਹਾਉਤਾਂ 21:13; ਲੇਵੀਆਂ ਦੀ ਪੋਥੀ 19:9-11; ਬਿਵਸਥਾ ਸਾਰ 15:11; ਜ਼ਬੂਰ 82:3-4; ਕਹਾਉਤਾਂ 14:31; ਕਹਾਉਤਾਂ 19:1; ਕਹਾਉਤਾਂ 19:17; ਕਹਾਉਤਾਂ 22:2; ਕਹਾਉਤਾਂ 29:7; ਅੱਯੂਬ 30:25; ਯਿਰਮਿਯਾਹ 22:16; ਜ਼ਕਰਯਾਹ 7:10; ਲੂਕਾ 14:12-14