Thursday, January 16, 2014

ਬੱਚੇ ਪਰਮੇਸ਼ੁਰ ਵੱਲੋਂ ਅਸੀਸ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਬੱਚੇ ਪਰਮੇਸ਼ੁਰ ਵੱਲੋਂ ਅਸੀਸ
                                                 ਪੰਜਾਬੀ ਮਸੀਹ
ਸੰਦੇਸ਼

ਜ਼ਬੂਰ 127:3

ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ

 

ਉਤਪਤ 1:28

28 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।

 

ਉਤਪਤ 17:16

16 ਮੈਂ ਉਸ ਨੂੰ ਅਸੀਸ ਦੇਵਾਂਗਾ। ਮੈਂ ਉਸ ਨੂੰ ਇੱਕ ਪੁੱਤਰ ਦੇਵਾਂਗਾ ਅਤੇ ਤੂੰ ਉਸਦਾ ਪਿਤਾ ਹੋਵੇਂਗਾ। ਉਹ ਅਨੇਕਾਂ ਨਵੀਆਂ ਕੌਮਾਂ ਦੀ ਮਾਤਾ ਹੋਵੇਗੀ। ਉਸ ਤੋਂ ਕੌਮਾਂ ਦੇ ਰਾਜੇ ਪੈਦਾ ਹੋਣਗੇ।

 

ਉਤਪਤ 24:59-60

59 ਇਸ ਲਈ ਉਨ੍ਹਾਂ ਨੇ ਰਿਬਕਾਹ ਨੂੰ ਅਬਰਾਹਾਮ ਦੇ ਨੌਕਰ ਅਤੇ ਉਸ ਦੇ ਬੰਦਿਆਂ ਨਾਲ ਜਾਣ ਦਿੱਤਾ। ਰਿਬਕਾਹ ਦੀ ਦਾਈ ਵੀ ਉਨ੍ਹਾਂ ਦੇ ਨਾਲ ਗਈ 60 ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸ ਨੂੰ ਆਖਿਆ,

ਸਾਡੀਏ ਭੈਣੇ,
    ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ
ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣ
    ਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।

 

ਕਹਾਉਤਾਂ 17:6

ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ

 

ਲੂਕਾ 1:41-42

41 ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ

42 ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ


ਜ਼ਬੂਰ 127:3; ਉਤਪਤ 1:28; ਉਤਪਤ 17:16; ਉਤਪਤ 24:59-60; ਕਹਾਉਤਾਂ 17:6; ਲੂਕਾ 1:41-42