Saturday, January 18, 2014

ਯਿਸੂ ਨੇ ਮਸੀਹ ਹੋਣ ਦਾ ਦਾਅਵਾ ਕਿੱਤਾ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਨੇ ਮਸੀਹ ਹੋਣ ਦਾ ਦਾਅਵਾ ਕਿੱਤਾ
                                                   ਪੰਜਾਬੀ ਮਸੀਹ
ਸੰਦੇਸ਼

ਯੂਹੰਨਾ 4:25-26

25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।

26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹਾ ਹੀ ਹਾਂ।

 

ਮੱਤੀ 23:10

10 ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ

 

ਮੱਤੀ 26:63-64

63 ਪਰ ਯਿਸੂ ਨੇ ਕੁਝ ਨਾ ਕਿਹਾ

ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”

64 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।

 

ਮਰਕੁਸ 14:61-62

61 ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ

ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”

62 ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।

 

ਯੂਹੰਨਾ 10:24-25

24 ਯਹੂਦੀ ਯਿਸੂ ਦੇ ਆਲੇ-ਦੁਆਲੇ ਇੱਕਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।

25 ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ

ਯੂਹੰਨਾ 4:25-26; ਮੱਤੀ 23:10; ਮੱਤੀ 26:63-64; ਮਰਕੁਸ 14:61-62; ਯੂਹੰਨਾ 10:24-25


ਯੂਹੰਨਾ 4:25-26; ਮੱਤੀ 23:10; ਮੱਤੀ 26:63-64; ਮਰਕੁਸ 14:61-62; ਯੂਹੰਨਾ 10:24-25