ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਵਚਨਾਂ ਵਿੱਚ ਭਰੋਸਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਯਹੋਸ਼ੁਆ 23:14
14 “ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।
ਇਬਰਾਨੀਆਂ ਨੂੰ 10:23
23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।
1 ਰਾਜਿਆਂ 8:20
20 “ਸੋ ਯਹੋਵਾਹ ਨੇ ਕੀਤੇ ਹੋਏ ਇਕਰਾਰ ਨੂੰ ਨਿਭਾਇਆ। ਹੁਣ ਮੈਂ ਆਪਣੇ ਪਿਤਾ ਦਾਊਦ ਦੀ ਥਾਵੇਂ ਪਾਤਸ਼ਾਹ ਬਣਿਆ ਹਾਂ। ਹੁਣ ਮੈਂ ਯਹੋਵਾਹ ਦੇ ਇਕਰਾਰ ਮੁਤਾਬਿਕ ਇਸਰਾਏਲ ਉੱਪਰ ਹਕੂਮਤ ਕਰ ਰਿਹਾ ਹਾਂ ਅਤੇ ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਮੰਦਰ ਉਸਾਰਿਆ ਹੈ।
ਜ਼ਬੂਰ 119:140
140 ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ, ਹੇ ਯਹੋਵਾਹ।
ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।
2 ਪਤਰਸ 1:4
4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
ਜ਼ਬੂਰ 89:34
34 ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ
ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।
ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।
ਰੋਮੀਆਂ ਨੂੰ 15:4
4 ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
1 ਪਤਰਸ 1:25
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।”
ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।
ਯਹੋਸ਼ੁਆ
23:14; ਇਬਰਾਨੀਆਂ ਨੂੰ
10:23; 1 ਰਾਜਿਆਂ 8:20; ਜ਼ਬੂਰ
119:140; 2 ਪਤਰਸ 1:4; ਜ਼ਬੂਰ
89:34; ਰੋਮੀਆਂ ਨੂੰ
15:4; 1 ਪਤਰਸ 1:25
