Monday, January 13, 2014

ਮੁਆਫ਼ ਕਰਣਾ

                                  

                                               ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਆਫ਼ ਕਰਣਾ

                                                                                              ਪੰਜਾਬੀ ਮਸੀਹ ਸੰਦੇਸ਼

 ਮੱਤੀ 6:14

14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ

ਜ਼ਬੂਰ 65:3

ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ,
    ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ

ਰਸੂਲਾਂ ਦੇ ਕਰਤੱਬ 13:38

38-39 ਹੇ ਭਰਾਵੋ ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ

1 ਰਾਜਿਆਂ 8:50

50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ

ਮਰਕੁਸ 11:25

25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ

ਲੂਕਾ 17:4

ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ

ਦਾਨੀਏਲ 9:9

ਪਰ ਯਹੋਵਾਹ, ਤੁਸੀਂ ਮਿਹਰਬਾਨ ਹੋ ਤੁਸੀਂ ਲੋਕਾਂ ਦੇ ਕੀਤੇ ਮੰਦੇ ਕੰਮਾਂ ਲਈ ਉਨ੍ਹਾਂ ਨੂੰ ਮਾਫ਼ ਕਰ ਦਿੰਦੇ ਹੋ ਅਤੇ ਅਸੀਂ ਸੱਚਮੁੱਚ ਹੀ ਤੁਹਾਡੇ ਖਿਲਾਫ਼ ਹੋ ਗਏ ਸਾਂ

ਰੋਮੀਆਂ ਨੂੰ 4:5

ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ

ਕੁਲੁੱਸੀਆਂ ਨੂੰ 3:13

13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ

ਜ਼ਬੂਰ 86:5

ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ
ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ
    ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ

ਲੂਕਾ 6:37

37 ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ

ਅਫ਼ਸੀਆਂ ਨੂੰ 4:32

32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ

 1 ਯੂਹੰਨਾ 1:9

ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ ਉਹ ਓਹੀ ਕਰਦਾ ਹੈ ਜੋ ਸਹੀ ਹੈ ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ


ਮੱਤੀ 6:14; ਜ਼ਬੂਰ 65:3; ਰਸੂਲਾਂ ਦੇ ਕਰਤੱਬ 13:38; 1 ਰਾਜਿਆਂ 8:50; ਮਰਕੁਸ 11:25; ਲੂਕਾ 17:4; ਦਾਨੀਏਲ 9:9; ਰੋਮੀਆਂ ਨੂੰ 4:5; ਕੁਲੁੱਸੀਆਂ ਨੂੰ 3:13; ਜ਼ਬੂਰ 86:5; ਲੂਕਾ 6:37; ਅਫ਼ਸੀਆਂ ਨੂੰ 4:32; 1 ਯੂਹੰਨਾ 1:9